Skip to content
Independent perspectives. Global stories.
BREAKING

ਕਾਂਗਰਸ ਵੱਲੋਂ ਸੜਕ ਜਾਮ ਕਰਨ ਵਾਲੇ ਬੇਕਸੂਰ ਲੋਕਾਂ ਵਿਰੁੱਧ ਕੀਤੇ ਪਰਚੇ ਰੱਦ ਕੀਤੇ ਜਾਣ : ਨਿਤਿਨ ਨੰਦਾ

Share this story

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਦਵਿੰਦਰਪਾਲ ਸਿੰਘ, ਅੰਕੁਸ਼)-ਬੀਤੇ ਦਿਨੀਂ ਇੱਥੋਂ ਦੇ ਪਿੰਡ ਅਗੰਮਪੁਰ ਵਿਖੇ ਸ਼੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਦੀ ਖਸਤਾ ਹਾਲਤ ਨੂੰ ਲੈਕੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸ਼ਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਚੱਕਾ ਜਾਮ ਕੀਤਾ ਸੀ। ਜਿਸਨੂੰ ਲੈਕੇ ਸਰਕਾਰ ਵਲੋਂ 8 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਜੋ ਕਿ ਪਾਰਟੀਬਾਜੀ ਤੋਂ ਆਪਸੀ ਖਹਿਬਾਜੀ ਦਾ ਨਤੀਜਾ ਹੈ। ਇਹ ਮਾਮਲਾ ਸ਼ਰੇਆਮ ਧੱਕੇਸ਼ਾਹੀ ਹੈ, ਸ਼ਿਵ ਸੈਨਾ ਪੰਜਾਬ ਇਸ ਧੱਕੇ ਦਾ ਡੱਟਕੇ ਵਿਰੌਧ ਕਰੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼ਿਵ ਸੈਨਾ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਨਿਤਿਨ ਨੰਦਾ ਵਲੋਂ ਕੀਤਾ ਗਿਆ। ਨੰਦਾ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਆਪਸੀ ਖਹਿਬਾਜੀ ਅਤੇ ਪਾਰਟੀਬਾਜੀ ਦੇ ਤਹਿਤ ਇਹੋ ਜਿਹੀਆਂ ਕਾਰਵਾਈਆਂ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਧਾਇਕ ਹਲਕੇ ਦੀਆਂ ਟੁੱਟੀਆਂ ਸੜਕਾਂ ਨੂੰ ਬਣਾਉਣ ਲਈ ਯਤਨ ਕਰਨ ਅਤੇ ਹਲਕੇ ਦਾ ਵਿਕਾਸ ਕਰਵਾਉਣ। ਨੰਦਾ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਦੁਨੀਆਂ ਵਿਚ ਇਕ ਆਪਣੀ ਇਤਿਹਾਸਕ ਅਤੇ ਵੱਖਰੀ ਪਹਿਚਾਣ ਰੱਖਦੀ ਹੈ। ਇੱਥੇ ਆਉਣ ਜਾਣ ਵਾਲੀਆਂ ਸੜਕਾਂ ਦੀ ਕਿਹੋ ਜਿਹੀ ਦਸ਼ਾ ਹੈ ਉਸਤੋਂ ਸਭ ਭਲੀ ਭਾਂਤ ਜਾਣੂ ਹਨ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਸ ਗੁਰੂ ਨਗਰੀ ਵਿਚ ਨਤਮਸਤਕ ਹੋਣ ਆਉਂਦੀਆਂ ਹਨ। ਉਹਨਾਂ ਕਿਹਾ ਕਿ ਇਹ ਟੁੱਟੀਆਂ ਸੜਕਾਂ ਇੱਥੋਂ ਗੁਜਰਨ ਵਾਲੇ ਲੋਕਾਂ ਲਈ ਰੋਜ਼ਾਨਾ ਦੁਰਘਟਨਾ ਦਾ ਕਾਰਨ ਬਣ ਰਹੀਆਂ ਹਨ। ਨੰਦਾ ਨੇ ਕਿਹਾ ਕਿ ਸੜਕ ਜਾਮ ਕਰਨ ਵਾਲੇ 8 ਲੋਕਾਂ ਵਿਰੁੱਧ ਧਾਰਾ 283 ਅਤੇ ਧਾਰਾ 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜੋ ਕਿ ਸ਼ਰੇਆਮ ਪਾਰਟੀਬਾਜੀ ਦੇ ਤਹਿਤ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਇਹ ਪਰਚੇ ਤੁਰੰਤ ਰੱਦ ਕੀਤੇ ਜਾਣ। ਉਹਨਾਂ ਦੱਸਿਆ ਕਿ ਜੇਕਰ ਸੜਕ ਨੂੰ ਤੁਰੰਂਤ ਨਾਂ ਬਣਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਲੋਕ ਔਰਤਾਂ ਅਤੇ ਬੱਚਿਆਂ ਸਮੇਤ ਇਸ ਸੰਘਰਸ਼ ਦਾ ਹਿੱਸਾ ਬਣਨਗੇ।

WRITTEN BY