Skip to content
Independent perspectives. Global stories.
BREAKING

ਪੰਜਾਬ ਵਿੱਚ ‘108’ ਐਂਬੂਲੈਂਸਾਂ ’ਤੇ ਮੁੱਖ ਮੰਤਰੀ ਦੀ ਨਹੀਂ ਲੱਗੇਗੀ ਤਸਵੀਰ

Share this story

ਚੰਡੀਗੜ੍ਹ, 25 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਸੂਬੇ ਵਿੱਚੋਂ ਵੀ.ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਦੇ ਵਾਸਤੇ ਇਕ ਹੋਰ ਪਲਾਂਘ ਪੁਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘108’ ਐਂਬੂਲੈਂਸ ’ਤੇ ਮੁੱਖ ਮੰਤਰੀ ਦੀ ਫੋਟੋ ਨਾ ਲਾਉਣ ਨੂੰ ਯਕੀਨੀ ਬਣਾਉਣ ਵਾਸਤੇ ਤੁਰੰਤ ਕਦਮ ਚੁੱਕੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਐਂਬੂਲੈਂਸ ’ਤੇ ਇਹ ਤਸਵੀਰ ਬਾਦਲ ਦੇ ਸ਼ਾਸਨ ਦੌਰਾਨ ਭਾਰੀ ਵਿਵਾਦ ਦਾ ਵਿਸ਼ਾ ਬਣੀ ਸੀ ਕਿਉਂਕਿ ਇਸ ਤਸਵੀਰ ਨਾਲ ਸੂਬੇ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਹੋਇਆ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਐਂਬੂਲੈਂਸਾਂ ’ਤੇ ਲਾਉਣ ਨਾਲ ਕਈ ਸਾਲ ਸੂਬੇ ਦੇ ਖਜ਼ਾਨੇ ਨੂੰ ਭਾਰੀ ਕੀਮਤ ਉਤਾਰਨੀ ਪਈ ਅਤੇ ਇਸ ਸਬੰਧ ਵਿੱਚ 2013 ਵਿੱਚ ਉਸ ਸਮੇਂ ਕੇਂਦਰ ਸਰਕਾਰ ਨਾਲ ਵਿਵਾਦ ਵੀ ਪੈਦਾ ਹੋਇਆ ਜਦੋਂ ਕੇਂਦਰ ਸਰਕਾਰ ਨੇ ਇਸ ਮੁੱਦੇ ’ਤੇ ਸੂਬੇ ਨੂੰ 3.5 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ ਰੋਕਣ ਦੀ ਧਮਕੀ ਦਿੱਤੀ ਸੀ। ਇਸ ਮੁੱਦੇ ’ਤੇ ਦੋ ਸਾਲ ਪਹਿਲਾਂ ਵੀ ਉਸ ਵੇਲੇ ਬਹੁਤ ਵੱਡਾ ਵਿਵਾਦ ਹੋਇਆ ਸੀ। ਸੋਮਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਐਂਬੂਲੈਂਸਾਂ ’ਤੇ ਮੁੱਖ ਮੰਤਰੀ ਦੀ ਤਸਵੀਰ ਨਾ ਲੱਗਣ ਨੂੰ ਯਕੀਨੀ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸੂਬੇ ਵਿੱਚੋਂ ਵੀ.ਵੀ.ਆਈ.ਪੀ. ਸੱਭਿਆਚਾਰ ਖਤਮ ਕਰਨ ਲਈ 108 ਐਂਬੂਲੈਂਸ ਤੋਂ ਮੁੱਖ ਮੰਤਰੀ ਦੀ ਤਸਵੀਰ ਹਟਾਉਣਾ ਪਹਿਲਾਂ ਹੀ ਸ਼ੁਰੂ ਕੀਤੀਆਂ ਅਨੇਕਾਂ ਪਹਿਲਕਦਮੀਆਂ ਦਾ ਇਕ ਹਿੱਸਾ ਹੈ।

WRITTEN BY