ਬਠਿੰਡਾ, 25 ਸਤੰਬਰ (ਇੰਦਰਜੀਤ ਨਥਾਣਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਅਤੇ ਮੌਜੂਦਾ ਪੋ¦ਿਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ (ਤਰਕ ਸੰਗਤ) ਕਰਨ ਸਬੰਧੀ ਬੈਠਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਦੁਆਰਾ ਬੁਲਾਈ ਗਈ। ਬੈਠਕ ਦੌਰਾਨ ਵੱਖ-ਵੱਖ ਵਿਧਾਨ ਸਭਾ ਖੇਤਰਾਂ ਦੇ ਰਿਟਰਨਿੰਗ ਅਫ਼ਸਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 1100 ਤੋਂ ਵਧੇਰੇ ਵੋਟਰ ਸੰਖਿਆ ਵਾਲੇ ਪੋ¦ਿਗ ਸਟੇਸ਼ਨਾਂ ਦੇ 2 ਹਿੱਸੇ ਕਰ ਦਿੱਤੇ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੈਠਕ ਦੌਰਾਨ ਮੌਜੂਦਾ ਪੋ¦ਿਗ ਸਟੇਸ਼ਨਾਂ ’ਚ ਲੋੜੀਂਦੀ ਤਬਦੀਲੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੀ ਲਾਕਰਾ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੇ ਮੁਤਾਬਿਕ ਕਰਨ। ਇਸ ਮੌਕੇ ਰਿਟਰਨਿੰਗ ਅਫ਼ਸਰ ਭੁੱਚੋ-ਕਮ-ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ, ਰਿਟਰਨਿੰਗ ਅਫ਼ਸਰ ਬਠਿੰਡਾ ਸ਼ਹਿਰੀ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਰਿਟਰਨਿੰਗ ਅਫ਼ਸਰ ਰਾਮਪੁਰਾ-ਕਮ-ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਸੁਭਾਸ਼ ਖੱਟਕ, ਰਿਟਰਨਿੰਗ ਅਫ਼ਸਰ ਬਠਿੰਡਾ ਦਿਹਾਤੀ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਬਠਿੰਡਾ ਵਿਕਾਸ ਅਥਾਰਟੀ ਸ਼੍ਰੀ ਅਨਿਲ ਗਰਗ ਅਤੇ ਰਿਟਰਨਿੰਗ ਅਫ਼ਸਰ ਤਲਵੰਡੀ ਸਾਬੋ ਅਤੇ ਮੌੜ-ਕਮ-ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਵਰਿੰਦਰ ਸਿੰਘ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।



