Skip to content
Independent perspectives. Global stories.
BREAKING

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਔਰਤ ਦੀ ਮੌਤ, ਇੱਕ ਜਖਮੀਂ

Share this story

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਸੁਰਿੰਦਰ ਚੱਠਾ)- ਸਥਾਨਕ ਕੋਟਕਪੂਰਾ ਬਾਈਪਾਸ ਰੋਡ ਤੇ ਥਾਂਦੇਵਾਲਾ ਚੌਂਕ ਵਿਖੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਔਰਤ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਂਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜੇ ਦੇ ਪਿੰਡ ਭੁੱਟੀਵਾਲਾ ਦੇ ਵਸਨੀਕ ਜਸਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਅਤੇ ਇੱਕ ਔਰਤ ਸਿਮਰਜੀਤ ਕੌਰ ਪਤਨੀ ਮਨਜਿੰਦਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਇੱਕ ਮੌਟਰਸਾਈਕਲ ਪੀਬੀ 30 ਐਸ 3429 ਤੇ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਹੇ ਸਨ, ਉਕਤ ਚੌਂਕ ਵਿੱਚ ਪਹੁੰਚਣ ਤੇ ਇੱਕ ਕਾਰ ਪੀਬੀ 29 ਐਕਸ 2144 ਨਾਲ ਟੱਕਰ ਹੋ ਗਈ । ਜਿਸ ਕਰਕੇ ਦੋਨੋਂ ਮੋਟਰ ਸਾਈਕਲ ਸਵਾਰ ਸਖਤ ਜਖਮੀਂ ਹੋ ਗਏ, ਜਿੰਨ੍ਹਾਂ ਇਲਾਜ ਵਾਸਤੇ ਇੱਕ ਨਿਜੀ ਹਸਪਤਾਲ ਲੈ ਜਾਇਆ ਗਿਆ, ਜਿਥੇ ਮੁੱਢਲੀ ਸਹਾਇਤਾ ਤੋਂ ਬਾਅਦ ਸਿਮਰਜਤਿ ਕੌਰ ਨੂੰ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਜਿਸ ਦੀ ਰਸਤੇ ਵਿੱਚ ਮੌਤ ਹੋ ਗਈ, ਜਦ ਕਿ ਜਸਪ੍ਰੀਤ ਸਿੰਘ ਹਸਪਤਾਲ ਵਿੱਚ ਜੇਰੇ ਇਲਾਜ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜੇ ਵਿੱਚ ਲੈ ਕੇ, ਐਫਆਈਆਰ 147, ਤਹਿਤ ਧਾਰਾ 304 ਏ, 337,338, 427 ਅਧੀਨ ਮੁੱਕਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY