Skip to content
Independent perspectives. Global stories.
BREAKING

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀ ਦੀ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲਿਆਂ ’ਚ ਹੋਈ ਚੋਣ

Share this story

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਦਵਿੰਦਰਪਾਲ ਸਿੰਘ, ਅੰਕੁਸ਼)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ,ਨੈਕ ਵਲੋਂ ਏ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ ਵਲੋਂ ਕਾਲਜ ਵਿਦ ਪੋਟੈਂਸ਼ੀਅਲ ਫਾਰ ਐਕਸੀਲੈਂਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ ਵਲੋਂ ਮਾਨਤਾ ਪ੍ਰਾਪਤ ਸ਼੍ਰੀ ਗੁਰੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਦੇ ਫਿਜ਼ਿਕਸ ਵਿਭਾਗ ਦੇ ਵਿਦਿਆਰਥੀ ਗਗਨਦੀਪ ਸਿੰਘ ਦੀ ਭਾਰਤ ਸਰਕਾਰ ਦੇ ਪ੍ਰਮਾਣੂ ਸ਼ਕਤੀ ਵਿਭਾਗ ਵਲੋਂ ਕਰਵਾਏ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲਿਆਂ ਵਿਚ ਚੌਣ ਹੋਈ ਹੈ। ਗੋਰਤਲਬ ਹੈ ਕਿ ਇਹਨਾਂ ਮੁਕਾਬਲਿਆਂ ਵਿਚ ਸਮੂਚੇ ਭਾਰਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿਚ ਕੇਵਲ 36 ਵਿਦਿਆਰਥੀਆਂ ਦੀ ਚੋਣ ਹੋਈ ਇਹਨਾਂ ਮੁਕਾਬਲਿਆਂ ਵਿਚ ਉਤਰੀ ਭਾਰਤ ਦੇ ਦੋ ਵਿਦਿਆਰਥੀ ਸ਼ਾਮਲ ਹਨ ਜਿਹਨਾਂ ਵਿਚੋ ਇਕ ਖ਼ਾਲਸਾ ਕਾਲਜ ਦਾ ਵਿਦਿਆਰਥੀ ਹੈ ਜੋ ਕਿ ਅਗਲੇ ਪੜਾ ਤਹਿਤ ਬਾਰਕ ਵਿਖੇ 22 ਤੋਂ 31 ਅਕਤੂਬਰ ਤੱਕ ਹੋ ਰਹੇ ਮੁਕਾਬਲਿਆਂ ਵਿਚ ਭਾਗ ਲਵੇਗਾ ਜੋ ਕਿ ਇਸ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਇਸ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਵਿਦਿਆਰਥੀ ਦੀ ਹੋਸਲਾਂ ਅਫਜਾਈ ਕਰਦਿਆਂ ਵਿਸ਼ੇਸ ਤੋਰ ਤੇ ਸਨਮਾਨਿਤ ਕੀਤਾ ਇਸ ਮੋਕੇ ਕਾਲਜ ਦੇ ਪੀ.ਆਰ.ਓ ਪ੍ਰੋ.ਅਵਤਾਰ ਸਿੰਘ, ਵਿਦਿਆਰਥੀ ਦੇ ਪਿਤਾ ਸ. ਸੋਹਨ ਸਿੰਘ, ਪਲੇਸਮੈਂਟ ਅਫਸਰ ਸੁਹਜਬੀਰ ਸਿੰਘ ਉ¤ੱਭਾ, ਡਾ.ਦਵਿੰਦਰ ਸਿੰਘ ਹਾਜ਼ਰ ਸਨ।

WRITTEN BY