Skip to content
Independent perspectives. Global stories.
BREAKING

ਜਸਟਿਸ ਟੀ.ਪੀ.ਐਸ. ਮਾਨ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਨਾਮਜ਼ਦ

Share this story

ਚੰਡੀਗੜ੍ਹ, 27 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਟੀ.ਪੀ.ਐਸ. ਮਾਨ ਨੂੰ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਲੀਗਲ ਐਂਡ ਲੈਜਿਸਲੇਟਿਵ ਅਫੇਅਰਜ਼ (ਲੀਗਲ ਸਰਵਸਿਜ਼ ਅਥਾਰਟੀ) ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਸਟਿਸ ਟੀ.ਪੀ.ਐਸ. ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਾਲ ਸਲਾਹ ਕੀਤੇ ਜਾਣ ਤੋਂ ਬਾਅਦ ਹੀ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ

WRITTEN BY