ਭਗਤਾ ਭਾਈ ਕਾ 27 ਸਤੰਬਰ (ਸਵਰਨ ਸਿੰਘ ਭਗਤਾ)-ਸੀ. ਐਮ. ਐਸ. ਗੁਰੂ ਕਾਂਸੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਹੋਣਹਾਰ ਵਿਦਿਆਰਥੀ ਵਿੱਦਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਸ਼ਾਨਦਾਰ ਖੇਡ ਨਾਲ ਆਪਣੇ ਸਕੂਲ਼ ਦੇ ਨਾਲ ਨਾਲ ਆਪਣੇ ਇਲਾਕੇ ਦਾ ਨਾਂ ਵੀ ਰੌਸ਼ਨ ਕਰ ਰਹੇ ਹਨ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਜ਼ੋਨ ਪੱਧਰ ਐਥਲੈਟਿਕ ਮੀਟ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਇਹ ਐਥਲੈਟਿਕ ਮੀਟ ਸਰਕਾਰੀ ਸਕੂਲ ਮਲੂਕਾ ਵਿਖੇ ਕਰਵਾਈ ਗਈ ।ਅੰਡਰ-14 ਲੜਕਿਆਂ ਵਿੱਚ ਖੁਸ਼ਵਿੰਦਰ ਸਿੰਘ ਡਿਸਕਸ ਥ੍ਰੋ ਵਿੱਚ ਤੀਜਾ ਸਥਾਨ ਹਾਸਿਲ ਕੀਤਾ । 600 ਮੀਟਰ ਰੇਸ ਵਿੱਚ ਗੁਰਬਾਜ਼ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ । ਨਵਜੋਤ ਸਿੰਘ ਨੇ 80 ਮੀਟਰ ਹਰਡਲ ਵਿੱਚੋਂ ਪਹਿਲਾ ਸਥਾਨ ਅਤੇ ਖੁਸ਼ਵਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ । ਅੰਡਰ-17 ਲੜਕਿਆਂ ਵਿੱਚ ਜੈਵਲਿਨ ਥ੍ਰੋ ਵਿੱਚ ਕੁਲਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।ਹੈਮਰ ਥ੍ਰੋ ਵਿੱਚ ਗੌਤਮ ਚਾਂਦੀ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ । ਸ਼ਾਟ ਪੁੱਟ ਵਿੱਚ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਵਿਦਿਆਰਥੀ ਇਨ੍ਹਾਂ ਖੇਡਾਂ ਤੋਂ ਬਾਅਦ ਜਿਲ੍ਹਾ ਖੇਡਾਂ ਦੀ ਤਿਆਰੀ ਕਰ ਰਹੇ ਹਨ । ਸਕੂਲ ਦੇ ਐਮ. ਡੀ. ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਸਕੂਲ ਦੇ ਡੀ.ਪੀ.ਈ. ਸੁਰਜੀਤ ਸਿੰਘ ਨੂੰ ਉਨ੍ਹਾਂ ਦੀ ਇਸ ਕਾਮਯਾਬੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਹਰ ਸਫਲਤਾ ਪਿੱਛੇ ਲਗਾਤਾਰ ਕੀਤੀ ਜਾਣ ਵਾਲੀ ਮਿਹਨਤ ਦਾ ਹੀ ਹੱਥ ਹੁੰਦਾ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਦੁਆਰਾ ਕੀਤੀ ਮਿਹਨਤ ਰੰਗ ਲਿਆਈ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਆ ।
ਜ਼ੋਨ ਪੱਧਰੀ ਮੁਕਾਬਲਿਆਂ ’ਚ ਸੀ.ਐਮ.ਐਸ. ਪਬਲਿਕ ਸਕੂਲ ਦੇ ਲੜਕੇ ਜੇਤੂ



