ਸਰਦੂਲਗੜ੍ਹ, 28 ਸਤੰਬਰ (ਬਲਜੀਤ ਪਾਲ)-ਗੁਰੁ ਹਰਗੋਬਿੰਦ ਪਬਲਿਕ ਸੀਨੀ. ਸੈਕੰ. ਸਕੂਲ ਜੌੜਕੀਆਂ ਦੇ ਵਿਦਿਆਰਥੀਆਂ ਨੇ ਖੇਡਾ ‘ਚ ਪੁਜ਼ੀਸਨਾਂ ਹਾਸਲ ਕਰਕੇ ਸਕੂਲ ਦਾ ਨਾਅ ਹੋਰ ਵੀ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਸਿੱਧੂ ਨੇ ਦਸਿਆ ਕਿ ਪ੍ਰਾਇਮਰੀ ਪੱਧਰ ਦੀਆਂ ਸਕੂਲ ਖੇਡਾਂ ‘ਚ ਸਕੂਲ ਦੇ ਛੋਟੇ ਖਿਡਾਰੀਆ ਨੇ ਬਹੁਤ ਹੀ ਵਧੀਆਂ ਪੁਜ਼ੀਸ਼ਨਾਂ ਹਾਸਲ ਕੀਤਾੀਆ ਹਨ। ਇੰਨਾਂ ਵਿਦਿਆਰਥੀਆ ਦਾ ਸਕੂਲ ਪਹੁੰਚਣ ਤੇ ਸਕੂਲ ਸਟਾਫ ਅਤੇ ਮੈਨੇਜਮੈਂਟ ਵੱਲੋ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਜਟਾਣਾ, ਅਮਨਦੀਪ ਕੌਰ, ਬੇਅੰਤ ਕੌਰ, ਰਸਵੀਰ ਕੌਰ ਅਤੇ ਕਰਨਜੀਤ ਕੌਰ ਅਤੇ ਸਮੂਹ ਵਿਦਿਆਰਥੀ ਆਦਿ ਹਾਜ਼ਰ ਸਨ।
ਗੁਰੂ ਹਰਗੋਬਿੰਦ ਪਬਲਿਕ ਸਕੂਲ ਜੌੜਕੀਆਂ ਦੇ ਬੱਚੇ ਖੇਡਾਂ ’ਚ ਛਾਏ



