June 24, 2026 4:15 am

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ

ਅੰਮ੍ਰਿਤਸਰ, 23 ਨਵੰਬਰ (ਮਨਿੰਦਰ ਸਿੰਘ ਗੋਰੀ, ਸੰਜੀਵ ਪੁੰਜ, ਜੋਗਿੰਦਰ ਜੌੜਾ)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਦੁਪਹਿਰ 12:00 ਵਜੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
nagarkirtan
ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ। ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣ ਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਤੇ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸੰਪੰਨ ਹੋਇਆ। 24 ਨਵੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿਧ ਰਾਗੀ ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਪੀ.ਐਨ.ਬੀ. ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਬੀਬੀ ਸੁਖਮਨਪ੍ਰੀਤ ਕੌਰ-ਬੀਬੀ ਜਸਜੀਤ ਕੌਰ ਕੋਟ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਮੀਰੀ ਪੀਰੀ ਅਕੈਡਮੀ ਵਾਲੇ ਅਮਰੀਕਨ ਸਿੰਘਾਂ ਦਾ ਜੱਥਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ, ਭਾਈ ਗੁਰਪ੍ਰੀਤ ਸਿੰਘ ਸਾਹਨੇਵਾਲ ਵਾਲਿਆਂ ਦੇ ਜਥੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ  ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ। ਇਸ ਮੌਕੇ ਸ. ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ‘ਬੇਦੀ’, ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀ:ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ, ਸ. ਕਰਨਜੀਤ ਸਿੰਘ, ਸ.ਪ੍ਰਮਿੰਦਰ ਸਿੰਘ, ਸ.ਗੁਰਚਰਨ ਸਿੰਘ, ਸ.ਕਰਮਬੀਰ ਸਿੰਘ, ਸ.ਹਰਜੀਤ ਸਿੰਘ ਤੇ ਸ.ਗੁਰਮੀਤ ਸਿੰਘ ਇੰਚਾਰਜ, ਸ.ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜਰ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪਰਡੈਂਟ, ਸ. ਹਰਜਿੰਦਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਜਤਿੰਦਰ ਸਿੰਘ, ਸ.ਮਹਿੰਦਰ ਸਿੰਘ ਤੇ ਸ.ਭੁਪਿੰਦਰ ਸਿੰਘ ਐਡੀ: ਮੈਨੇਜਰ, ਸ. ਸਤਿੰਦਰ ਸਿੰਘ ਚੀਫ ਅਕਾਊਂਟੈਂਟ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

Send this to a friend