Skip to content
Independent perspectives. Global stories.
BREAKING

ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

Share this story

ਪੰਜਾਬ ਵਿਧਾਨ ਸਭਾ ਸਪੀਕਰ ਨੇ ਦੁਸਹਿਰਾ ਮੌਕੇ ਦਿੱਤਾ ਪਿਆਰ ਅਤੇ ਮਿਲਵਰਤਨ ਦਾ ਸੰਦੇਸ਼

ਚੰਡੀਗੜ, 29 ਸਤੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਹਿਰੇ ਤੇ ਦੁਰਗਾ ਪੂਜਾ ਦੇ ਪਵਿਤਰ ਮੌਕੇ ਲੋਕਾਂ ਨੂੰ ਵਧਾਈ ਦਿਤੀ ਹੈ ਅਤੇ ਉਨ੍ਹਾਂ ਨੇ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦਾ ਸਦਾ ਦਿਤਾ ਹੈ।ਦੁਨੀਆ ਭਰ ਦੇ ਭਾਰਤੀਆਂ ਨੂੰ ਦਿਤੇ ਗਏ ਇਕ ਸੰਦੇਸ਼ ਵਿਚ ਮੁਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਦਸਹਿਰਾ ਅਤੇ ਦੁਰਗਾ ਪੂਜਾ ਨੂੰ ਮਨਾਉਣ ਦੀਆਂ ਸਦੀਆਂ ਪੁਰਾਣੀਆਂ ਰਿਵਾਇਤਾਂ ਹਨ ਜੋ ਬਦੀ ਉਤੇ ਨੇਕੀ ਦੀ ਜਿਤ ਦੇ ਪ੍ਰਤੀਕ ਹਨ।ਮੁਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਰੀਤਾਂ ਅਨੁਸਾਰ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਰਜੀਆ ਸੁਲਤਾਨਾ ਅਤੇ ਅਰੁਨਾ ਚੌਧਰੀ ਨੇ ਦੁਸਹਿਰੇ ਦੇ ਪਵਿਤਰ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿਤੀ ਹੈ।ਉਨਾਂ ਕਿਹਾ ਕਿ ਦੁਸਹਿਰਾ ਇਕ ਸੰਦੇਸ਼ਮਈ ਤਿਉਹਾਰ ਹੈ ਜੋ ਸਾਨੂੰ ਆਦਰਸ਼ ਭਰਪੂਰ ਅਤੇ ਨੇਕ ਜ਼ਿੰਦਗੀ ਜਿਊਣ ਦੀ ਪ੍ਰੇਰਣਾ ਦਿੰਦਾ ਹੈ।

WRITTEN BY