Skip to content
Independent perspectives. Global stories.
BREAKING

ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਸਲਾਨਾ ਜੋੜ ਮੇਲਾ 5, 6 ਤੇ 7 ਅਕਤੂਬਰ ਨੂੰ ਮਨਾਇਆ ਜਾਵੇਗਾ

Share this story

ਝਬਾਲ, 29 ਸਤੰਬਰ (ਹਰਦੀਪ ਸਿੰਘ, ਜਤਿੰਦਰ ਵਿੱਕੀ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਸਲਾਨਾ ਜੋੜ ਮੇਲਾ 5,6 ਤੇ 7 ਅਕਤੂਬਰ ਨੂੰ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ੍ਰ. ਜਸਪਾਲ ਸਿੰਘ ਨੇ ਕਿਹਾ ਕਿ 5 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ ਜੋ ਬਘਿਆੜੀ ਮੋੜ, ਸਵਰਗਾਪੁਰੀ, ਅੱਡਾ ਝਬਾਲ, ਗੁਰਦੁਆਰਾ ਬੀਬੀ ਵੀਰੋ ਜੀ, ਝਬਾਲ ਖੁਰਦ, ਠੱਠਾ ਮੋੜ ਤੇ ਸ਼ਾਮ ਦੇ ਸਮੇਂ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਅਗਲੇ ਦਿਨ 6 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਵਿੱਚ ਸ਼ੁਸ਼ੋਬਿਤ ਕਰਕੇ ਦੀਵਾਨ ਹਾਲ ਵਿਖੇ ਪਹੁੰਚਾਇਆ ਜਾਵੇਗਾ ਜਿੱਥੇ ਧਾਰਮਿਕ ਦੀਵਾਨ ਆਰੰਭ ਹੋਣਗੇ। ਇਸ ਮੌਕੇ ਹੁਕਮਨਾਮੇ ਦੀ ਵਿਆਖਿਆ ਗਿਆਨੀ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਵਾਲੇ ਕਰਨਗੇ। ਰਾਤ 9 ਵਜੇ ਤੋਂ 10 ਵਜੇ ਤੱਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਗੁਰਬਾਣੀ ਕਥਾ ਕਰਨਗੇ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਜਿਸ ਵਿੱਚ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਭਾਈ ਮਨਜੀਤ ਸਿੰਘ ਤੇ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਪੰਜਾਬ ਦੀ ਹਰਮਨ ਪਿਆਰੀ ਖੇਡ ਕਬੱਡੀ ਦੇ 7 ਅਕਤੂਬਰ ਨੂੰ ਸ਼ਾਮ ਸਮੇਂ ਚਾਰ ਟੀਮਾਂ ਵਿਚਕਾਰ ਤਿੰਨ ਮੈਚ ਕਰਵਾਏ ਜਾਣਗੇ ਜਿਸ ਵਿੱਚ ਪਹਿਲੇ, ਦੂਜੇ ਤੇ ਤੀਸਰੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਹੇੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਐਡੀਸ਼ਨਲ ਮੈਨੇਜਰ ਸਤਾਨਾਮ ਸਿੰਘ ਝਬਾਲ, ਦਿਲਬਾਗ ਸਿੰਘ ਝਬਾਲ, ਕੈਪਟਨ ਸਿੰਘ, ਗੁਰਜੀਤ ਸਿੰਘ, ਬੇਅੰਤ ਸਿੰਘ ਆਦਿ ਹਾਜ਼ਿਰ ਸਨ।

WRITTEN BY