ਸੰਗਰੂਰ, 1 ਅਕਤੂਬਰ (ਸੰਜੀਵ ਸਿੰਗਲਾ, ਪਰਵਾਨਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅ¤ਜ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿ¤ਚ ਸਰਕਾਰੀ ਤੌਰ ‘ਤੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਖਰੀਦ ਪ੍ਰਕਿਰਿਆ ਦਾ ਰਸਮੀ ਆਗਾਜ਼ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਵ¤ਲੋਂ ਅਨਾਜ ਮੰਡੀ ਸੰਗਰੂਰ ਅਤੇ ਅਨਾਜ ਮੰਡੀ ਭਵਾਨੀਗੜ੍ਹ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਕੇ ਕੀਤਾ ਗਿਆ। ਇਸ ਦੌਰਾਨ ਸ਼੍ਰੀ ਵਿਰਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿ¤ਚ ਆਉਣ ਵਾਲੇ ਕਿਸਾਨਾਂ ਨੂੰ ਸਹੂਲਤਾਂ ਮੁਹ¤ਈਆ ਕਰਵਾਈਆਂ ਜਾਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਆਰੀ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵ¤ਲੋਂ ਇਨ੍ਹਾਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਖਰੀਦ ਸਬੰਧੀ ਕੀਤੇ ਗਏ ਸਮੁ¤ਚੇ ਪ੍ਰਬੰਧਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਆਦਿ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਸ਼੍ਰੀ ਵਿਰਕ ਨੇ ਦ¤ਸਿਆ ਕਿ ਜ਼ਿਲ੍ਹੇ ਦੀਆਂ ਵ¤ਖ ਵ¤ਖ ਅਨਾਜ ਮੰਡੀਆਂ ਵਿ¤ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਮੁ¤ਚੀ ਖਰੀਦ ਪ੍ਰਕਿਰਿਆ ‘ਤੇ ਲਗਾਤਾਰ ਨਜ਼ਰ ਰ¤ਖੀ ਜਾਵੇਗੀ। ਉਨ੍ਹਾਂ ਵ¤ਖ ਵ¤ਖ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਵੀ ਜਿਣਸ ਦੀ ਨਾਲੋ ਨਾਲ ਖਰੀਦ ਕਰਨ ਅਤੇ ਮੰਡੀਆਂ ‘ਚੋਂ ਲਿਫਟਿੰਗ ਕਰਵਾਉਣ ਸਬੰਧੀ ਹਦਾਇਤਾਂ ਦਿ¤ਤੀਆਂ। ਅ¤ਜ ਪਹਿਲੇ ਦਿਨ ਅਨਾਜ ਮੰਡੀ ਸੰਗਰੂਰ ਵਿਖੇ ਕਰੀਬ 50 ਕੁਇੰਟਲ ਅਤੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਰੀਬ 40 ਕੁਇੰਟਲ ਝੋਨੇ ਦੀ ਪਨਗਰੇਨ ਵ¤ਲੋਂ ਖਰੀਦ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿ¤ਚ ਸੁ¤ਕਾ ਝੋਨਾ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਨ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਵੀ ਕੀਤੀ ਅਤੇ ਝੋਨੇ ਦੇ ਸਮੁ¤ਚੇ ਖਰੀਦ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਵਿ¤ਚ ਸਮੂਹ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਵੀ ਕੀਤੀਆਂ। ਇਸ ਮੌਕੇ ਐਸ.ਡੀ.ਐਮ ਸੰਗਰੂਰ ਸ਼੍ਰੀ ਅਵਿਕੇਸ਼ ਗੁਪਤਾ, ਡੀ.ਐਫ.ਐਸ.ਸੀ ਸ਼੍ਰੀ ਮਨਜੀਤ ਸਿੰਘ, ਤਹਿਸੀਲਦਾਰ ਸ਼੍ਰੀ ਕਰੁਨ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ



