Skip to content
Independent perspectives. Global stories.
BREAKING

17ਵੀਂ ਸ਼ਬਦ ਗੁਰੂ ਚੇਤਨਾ ਪੈਦਲ ਯਾਤਰਾ ਦਾ ਜੱਥਾ ਪਹੁੰਚਿਆ ਪਿੰਡ ਸੰਗਰਾਹੂਰ

Share this story

ਸਾਦਿਕ, 1 ਅਕਤੂਬਰ (ਗੁਲਜ਼ਾਰ ਮਦੀਨਾ)-ਇੱਥੋਂ ਨੇੜਲੇ ਪਿੰਡ ਸੰਗਰਾਹੂਰ ਵਿਖੇ ਰਾਜਸਥਾਨ ਤੋਂ ਚੱਲੀ 17ਵੀਂ ਸ਼ਬਦ ਗੁਰੂ ਚੇਤਨਾ ਪੈਦਲ ਯਾਤਰਾ ਦਾ ਜੱਥਾ ਜਥੇਦਾਰ ਸੁਬੇਗ ਸਿੰਘ ਦੀ ਰਹਿਨੁਮਾਈ ਹੇਠ ਪਹੁੰਚਿਆ ਜਿੱਥੇ ਪਿੰਡ ਦੀਆਂ ਸੰਗਤਾਂ ਨੇ ਇਸ ਜਥੇ ਦਾ ਭਰਵਾਂ ਸੁਆਗਤ ਕੀਤਾ। ਇਸ ਮੌਕੇ ਪਿੰਡ ਦੀ ਸੰਗਤ ਨੇ ਪਹੁੰਚੇ ਹੋਏ ਜਥੇ ਦੇ ਸੁਆਗਤ ਲਈ ਪਿੰਡ ਦੀਆਂ ਸੜਕਾਂ ਦੀ ਸਫ਼ਾਈ ਕੀਤੀ। ਸਮੂਹ ਪਿੰਡ ਵਾਸੀਆਂ ਵੱਲੋਂ ਤਿਆਰ ਕੀਤੇ ਚਾਹ ਅਤੇ ਬਿਸਕੁਟ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਸੁਬੇਗ ਸਿੰਘ ਜੀ ਨੇ ਦੱਸਿਆ ਕਿ ਇਹ ਯਾਤਰਾ ਪਿਛਲੇ 17 ਵਰ੍ਹਿਆਂ ਤੋਂ ਲਗਾਤਾਰ ਰਾਵਲਾ ਮੰਡੀ, ਘੜਸਾਨਾ ਅਤੇ ਅਨੁਪਗੜ੍ਹ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਸਹਿਯੋਗ ਨਾਲ ਚੱਲਦੀ ਆ ਰਹੀ ਹੈ ਜੋ ਹਰ ਵਰ੍ਹੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮੰਤਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸੰਦੇਸ਼ ਜਨ-ਜਨ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਸੱਚੇ-ਸੁਖ ਨਾਲ ਜੋੜਨਾ, ਗੁਰਬਾਣੀ ਨਾਲ ਪੂਰੀ ਦੁਨੀਆਂ ਨੂੰ ਪ੍ਰੇਮ, ਸਦਭਾਵਨਾ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਜਥੇ ਵਿੱਚ ਸ਼ਾਮਿਲ ਹੋਣ ਵਾਲੇ ਮਰੀਜ਼ ਜਿਵੇਂ ਕੈਂਸਰ, ਸ਼ੂਗਰ ਅਤੇ ਹੋਰ ਨਾਮੁਰਾਦ ਬਿਮਾਰੀਆਂ ਤੋਂ ਹਮੇਸ਼ਾਂ ਲਈ ਛੁਟਕਾਰਾ ਪਾ ਚੁੱਕੇ ਹਨ ਅਤੇ ਗੁਰੂ ਮਹਾਰਾਜ ਦੀ ਕ੍ਰਿਪਾ ਨਾਲ ਅੱਖਾਂ ਦੀ ਰੌਸ਼ਨੀ ਗੁਆ ਚੁੱਕੀ ਇੱਕ ਸਿੱਖ ਬੀਬੀ ਨੇ ਆਪਣੀ ਅੱਖਾਂ ਦੀ ਰੌਸ਼ਨੀ ਦੁਬਾਰਾ ਪ੍ਰਾਪਤ ਕੀਤੀ ਹੈ। ਇਸ ਮੌਕੇ ਜਥੇ ਦੇ ਮੁਖੀ ਜਥੇਦਾਰ ਸੁਬੇਗ ਸਿੰਘ ਜੀ ਖਾਲਸਾ ਅਤੇ ਪਿੰਡ ਵਾਸੀਆਂ ਵੱਲੋਂ ਪੱਤਰਕਾਰ ਰਵੀ ਸੰਗਰਾਹੂਰ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਖਾਲਸਾ, ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ, ਭਾਗ ਸਿੰਘ ਬਰਾੜ, ਦਲਜੀਤ ਸਿੰਘ ਚੌਹਾਨ, ਗੁਰਤੇਜ ਸਿੰਘ ਚੌਹਾਨ, ਪਰਮਜੀਤ ਸਿੰਘ ਪੰਮਾ, ਪਰਮਜੀਤ ਸਿੰਘ ਮੈਂਬਰ ਅਤੇ ਸੁਲੱਖਣ ਸਿੰਘ ਖਾਲਸਾ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।

WRITTEN BY