ਸ੍ਰੀਨਗਰ- ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ‘ਚ ਸੁਰਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਘੁਸਪੈਠੀਏ ਨੂੰ ਢੇਰ ਕਰ ਦਿਤਾ।ਸੁਰਖਿਆ ਬਲਾਂ ਵਲੋਂ ਪੂਰੇ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਤੰਗਧਾਰ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਸੁਰਖਿਆ ਬਲਾਂ ਨੇ ਮਾਰ ਦਿੱਤਾ। ਜਾਣਕਾਰੀ ਮੁਤਾਬਕ ਅਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ।
ਫੌਜ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ



