Skip to content
Independent perspectives. Global stories.
BREAKING

ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੁੱਚਾ ਸਿੰਘ ਲੰਗਾਹ ਦਾ ਅਸਤੀਫਾ ਪ੍ਰਵਾਨ

Share this story

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦਾ ਅੱਜ ਅਸਤੀਫਾ ਪ੍ਰਵਾਨ ਕਰ ਲਿਆ। ਉਨ੍ਹਾਂ ਨੇ ਇਹ ਅਸਤੀਫਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ’ਤੇ ਪ੍ਰਵਾਨ ਕੀਤਾ। ਦੱਸਣਯੋਗ ਹੈ ਕਿ ਬੀਤੇ ਦਿਨਾਂ ਤੋਂ ਸੁੱਚਾ ਸਿੰਘ ਲੰਗਾਹ ਬਾਰੇ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਇਤਰਾਜ਼ਯੋਗ ਖਬਰਾਂ ਅਤੇ ਵੀਡੀਓ ਸਾਹਮਣੇ ਆਈਆਂ ਸਨ। ਇਸੇ ਦੌਰਾਨ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਾਵਨ ਕਰ ਲਿਆ ਗਿਆ।

WRITTEN BY