Skip to content
Independent perspectives. Global stories.
BREAKING

23 ਮਾਰਚ ਤੱਕ ਮੁਕੰਮਲ ਹੋਵੇਗਾ ਸ਼ਹੀਦ ਭਗਤ ਸਿੰਘ ਮਿਊਜ਼ੀਅਮ : ਨਵਜੋਤ ਸਿੱਧੂ

Share this story

ਨਿੱਜੀ ਖਾਤੇ ’ਚੋਂ ਦਿਤਾ ਢਾਈ ਲਖ ਰੁਪਏ ਦਾ ਬਿਜਲੀ ਬਿੱਲ

ਖਟਕੜ ਕਲਾਂ, 2 ਅਕਤੂਬਰ- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਅਤੇ ਮਿਊਜ਼ੀਅਮ ਦੇ ਉਸਾਰੀ ਕਾਰਜ ਦੇ ਪਿਛਲੇ ਅਠ ਸਾਲਾਂ ਤੋਂ ਲਟਕਣ ਦਾ ਗੰਭੀਰ ਨੋਟਿਸ ਲੈਂਦਿਆਂ ਸਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਪ੍ਰਾਜੈਕਟ ਦਾ ਨਿਜੀ ਤੌਰ ‘ਤੇ ਜਾਇਜ਼ਾ ਲਿਆ। ਪ੍ਰਾਜੈਕਟ ਦਾ ਜਾਇਜ਼ਾ ਲੈਣ ਉਪਰੰਤ ਸ. ਸਿਧੂ ਨੇ ਐਲਾਨ ਕੀਤਾ ਕਿ ਇਸ ਯਾਦਗਾਰ ਤੇ ਮਿਊਜ਼ੀਅਮ ਨੂੰ ਅਗਲੇ ਵਰ੍ਹੇ 23 ਮਾਰਚ 2018 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ ਤਕ ਹਰ ਹੀਲੇ ਮੁਕੰਮਲ ਕੀਤਾ ਜਾਵੇਗਾ ਜਿਸ ਲਈ ਵਿਭਾਗ ਨੂੰ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ।ਬਾਅਦ ਵਿਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸ. ਸਿਧੂ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼, ਕੌਮ ਦਾ ਸਰਮਾਇਆ ਅਤੇ ਪ੍ਰੇਰਨਾ ਸ੍ਰੋਤ ਹੈ ਜਿਨ੍ਹਾਂ ਤੋਂ ਸਾਨੂੰ ਪ੍ਰੇਰਨ ਮਿਲਦੀ ਹੈ ਪਰ ਇਹ ਗਲ ਅਫਸੋਸ ਨਾਲ ਕਹਿਣੀ ਪੈ ਰਹੀ ਹੈ ਕਿ ਪਿਛਲੀ ਸਰਕਾਰ ਨੇ ਸ਼ਹੀਦਾਂ ਦੀ ਵਿਰਾਸਤ ਨੂੰ ਸਾਂਭਣ ਦਾ ਆਪਣਾ ਮੁਢ ਫਰਜ਼ ਵੀ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯਾਦਗਾਰ ਤੇ ਮਿਊਜ਼ੀਅਮ ਦਾ ਕੰਮ 2009 ਵਿਚ ਪਿਛਲੀ ਸਰਕਾਰ ਵੇਲੇ ਸ਼ੁਰੂ ਹੋਇਆ ਸੀ ਜਿਸ ਨੂੰ ਮੁਕੰਮਲ ਕਰਨ ਦਾ ਸਮਾਂ 2011 ਵਿਚ ਮਿਥਿਆ ਗਿਆ ਸੀ ਪਰ ਮਿਆਦ ਤੋਂ ਛੇ ਸਾਲ ਗੁਜ਼ਰਨ ਦੇ ਬਾਅਦ ਵੀ ਇਹ ਪ੍ਰਾਜੈਕਟ ਨੇਪਰੇ ਨਹੀਂ ਚੜ੍ਹਿਆ। ਉਨ੍ਹਾਂ ਮੌਕੇ ‘ਤੇ ਮੌਜੂਦ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨਾਲ ਗਲ ਕਰ ਕੇ ਵਿਸ਼ਵਾਸ ਦਿਵਾਇਆ ਕਿ ਉਹ ਹੁਣ ਇਸ ਪ੍ਰਾਜੈਕਟ ਨੂੰ ਨਿਜੀ ਤੌਰ ‘ਤੇ ਦੇਖਣਗੇ ਅਤੇ ਹਰ ਹੀਲੇ 23 ਮਾਰਚ 2018 ਤਕ ਮੁਕੰਮਲ ਕਰ ਕੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੇ ਫੰਡਾਂ ਦੀ ਘਾਟ ਨੂੰ ਅੜਿਕਾ ਨਹੀਂ ਬਣਨ ਦਿਆਂਗੇ।ਇਸ ਤੋਂ ਪਹਿਲਾਂ ਸ. ਸਿਧੂ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਬੁਤ, ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁਤਾਂ, ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ‘ਤੇ ਫੁਲ ਮਾਲਾਵਾਂ ਰਖ ਕੇ ਸਿਜਦਾ ਕੀਤਾ।ਪਤਰਕਾਰਾਂ ਵਲੋਂ ਸ਼ਹਿਰਾਂ ਵਿਚ ਵਿਕਾਸ ਦੇ ਕੰਮਾਂ ਬਾਰੇ ਪੁਛੇ ਜਾਣ ‘ਤੇ ਉਨ੍ਹਾਂ ਆਖਿਆ ਕਿ ਨਗਰ ਨਿਗਮਾਂ ਵਿਚ ਪ੍ਰਵਾਨਗੀ ਦੇਣ ਤੋਂ ਬਾਅਦ ਹੁਣ ਰਾਜ ਦੀਆਂ ਨਗਰ ਕੌਂਸਲਾਂ ਦੇ ਸੋਧੇ ਅਨੁਮਾਨ ਤਿਆਰ ਕਰਕੇ, ਜਲਦ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ. ਪ੍ਰਗਟ ਸਿੰਘ, ਵਿਧਾਇਕ ਬਲਾਚੌਰ ਚੌ. ਦਰਸ਼ਨ ਲਾਲ ਮੰਗੂਪੁਰ, ਡਾਇਰੈਕਟਰ ਸਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਸ਼ਿਵਦੁਲਾਰ ਸਿੰਘ ਢਿਲੋਂ, ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ, ਏ.ਡੀ.ਸੀ. (ਜ) ਰਣਜੀਤ ਕੌਰ, ਐਸ.ਪੀ. ਜਸਵੀਰ ਸਿੰਘ ਰਾਏ, ਐਸ.ਡੀ.ਐਮ. ਬੰਗਾ ਹਰਚਰਨ ਸਿੰਘ ਵੀ ਮੌਜੂਦ ਸਨ।

WRITTEN BY