ਖੰਨਾ, 2 ਅਕਤੂਬਰ (ਕੇ ਐਲ ਸਹਿਗਲ)- ਪੰਜਾਬ ਸਰਕਾਰ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਮੰਡੀ ਬੋਰਡ ਦੇ ਚੇਅਰਮੇਨ ਲਾਲ ਸਿੰਘ ਵਲੋਂ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸਰਕਾਰੀ ਖਰੀਦ ਸ਼ੁਰੂ ਕਰਨ ਸਮੇਂ ਕਣਕ ਦੀ ਪਹਿਲੀ ਢੇਰੀ ਕੁਲਵੰਤ ਸਿੰਘ ਐਂਡ ਗੁਰਮੇਲ ਸਿੰਘ ਦੁਕਾਨ ਨੰਬਰ-1 ਤੋਂ ਕਿਸਾਨ ਲਖਵੀਰ ਸਿੰਘ ਪੁੱਤਰ ਧਰਮ ਸਿੰਘ ਪਿੰਡ ਸਮਸ਼ਪੁਰ ਦੀ ਫ਼ਸਲ ਪਨਗ੍ਰੇਨ ਵੱਲੋਂ ਸਰਕਾਰੀ ਭਾਅ 1590 ਰੁ ’ਤੇ ਖ਼ਰੀਦੀ ਗਈ। ਇਸ ਮੌਕੇ ਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲਣ ਨਹੀਂ ਦੇਵੇਗੀ ਅਤੇ ਉਹਨਾਂ ਨੂੰ ਬਿੱਲ ਸਬਮਿਟ ਹੋਣ ਦੇ 48 ਘੰਟਿਆਂ ਦੇ ਵਿੱਚ-ਵਿੱਚ ਪੇਮੈਂਟ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਵੀ ਹਿਦਾਇਤ ਕੀਤੀ ਗਈ ਹੈ ਕਿ ਜੇਕਰ ਇਸ ਮਾਮਲੇ ਵਿਚ ਕੋਈ ਕੁਤਾਹੀ ਹੋਈ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਸਿੰਘ ਗੜਾ ਐਸ.ਡੀ.ਐਮ ਖੰਨਾ, ਮਨਜੀਤ ਸਿੰਘ ਸਕੱਤਰ ਮਾਰਕਿਟ ਕਮੇਟੀ ਖੰਨਾ, ਸੰਜੇ ਘਈ ਪ੍ਰਧਾਨ, ਗੁਰਦੀਪ ਸਿੰਘ ਰਸੂਲੜਾ, ਯਾਦਵਿੰਦਰ ਸਿੰਘ ਲਿਬੜਾ, ਹਰਦੇਵ ਸਿੰਘ ਰੋਸ਼ਾ, ਹਰਬੰਸ ਸਿੰਘ ਰੋਸ਼ਾ, ਭਲਿੰਦਰ ਸਿੰਘ ਭੰਡਾਲ, ਰਾਜਪਾਲ ਸਿੰਘ ਗਿਲ, ਦਰਸ਼ਨ ਸਿੰਘ ਗਿਲ, ਯਾਦਵਿੰਦਰ ਸਿੰਘ ਲਿਬੜਾ, ਜਗਰੂਪ ਸਿੰਘ ਲਿਬੜਾ, ਭਰਪੂਰ ਚੰਦ ਬੈਕਟਰ ਯਾਦਵਿੰਦਰ ਸਿੰਘ ਜੰਡਾਲੀ, ਜਤਿੰਦਰ ਪਾਠਕ ਆਦਿ ਹਾਜਰ ਸਨ।
ਪੰਜਾਬ ਸਰਕਾਰ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ



