Skip to content
Independent perspectives. Global stories.
BREAKING

ਪ੍ਰਤਾਪ ਬਾਜਵਾ ਜਾਖੜ ਦੀ ਚੋਣ ਮੁਹਿੰਮ ’ਚ ਹੋਏ ਸ਼ਾਮਲ, ਕਾਂਗਰਸ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Share this story

ਗੁਰਦਾਸਪੁਰ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸੁਨੀਲ ਜਾਖੜ ਦੀ ਚੋਣ ਮੁਹਿੰਮ ਨੂੰ ਨਵੀਂਆਂ ਉਚਾਈਆਂ ’ਤੇ ਪਹੁੰਚਾਉਣ ਲਈ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਕਾਂਗਰਸ ਦੇ ਉਮੀਵਾਰ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਗੁਰਦਾਸਪੁਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਚੋਣ ਮੁਹਿੰਮ ਚਲਾਉਣ ਦਾ ਵਾਅਦਾ ਕੀਤਾ ਹੈ। ਕਾਦੀਆਂ ਦੇ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪੈਂਦੇ ਸਾਰੇ ਨੌਂ ਵਿਧਾਨ ਸਭਾ ਹਲਕੇ ਵਿੱਚ ਜਾਖੜ ਦਾ ਸਮਰਥਨ ਕਰਨਗੇ। ਬਾਅਦ ਵਿੱਚ ਤੁਗਾਲਵਾਲ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਾਜਵਾ ਨੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਮੀਟਿੰਗ ਵਿੱਚ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ, ਵਿਧਾਇਕ ਫਤਿਹ ਜੰਗ ਬਾਜਵਾ, ਵਿਧ੍ਯਾਇਕ ਬਲਵਿੰਦਰ ਸਿੰਘ ਲਾਡੀ ਅਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

WRITTEN BY