ਰਾਮਪੁਰਾ ਫੂਲ, 3 ਅਕਤੂਬਰ (ਮਨਦੀਪ ਸਿਂਘ ਢੀਗਰਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਨਤੀਜਿਆ ਵਿੱਚੋਂ ਇੱਕ ਵਾਰ ਫਿਰ ਤੋਂ ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਵੱਡੀਆਂ ਮੱਲਾਂ, ਮਾਰੀਆਂ ਇਸ ਮੌਕੇ ਸੰਸਥਾ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ.ਬਲਜੀਤ ਕੌਰ ਦੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਏ ਭਾਗ ਪਹਿਲਾ ਅਤੇ ਸਮੈਸਟਰ ਦੂਜਾ ਦੀਆਂ ਵਿਦਿਆਰਥਣ ਸੁਖਦੀਪ ਕੌਰ ਅਤੇ ਮਨਪ੍ਰੀਤ ਕੌਰ 7.8 ਗ੍ਰੇਡ ਪ੍ਰਾਪਤ ਕਰਕੇ ਪਹਿਲਾ ਸਥਾਨ ਹਰਪ੍ਰੀਤ ਕੌਰ,ਗੁਰਬਿੰਦਰ ਕੌਰ,ਅਮਨਦੀਪ ਕੌਰ ਨੇ 7.6 ਗ੍ਰੇਡ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਰਮਜੀਤ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਗੁਰਜੀਤ ਕੌਰ ਨੇ 6.8 ਗ੍ਰੇਡ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।ਇਸ ਮੌਕੇ ਤੇ ਸੰਸਥਾ ਦ ਚੇਅਰਮੈਨ ਕੁਲਵੰਤ ਸਿੰਘ ਅਤੇ ਐਮ.ਡੀ ਗੁਰਬਿੰਦਰ ਸਿੰਘ ਖਜ਼ਾਨਚੀ ਮੈਡਮ ਪਰਸ਼ੋਤਮ ਕੌਰ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ,ਕਾਲਜ ਪ੍ਰਿੰਸੀਪਲ ਪ੍ਰੋ.ਰਾਜ ਸਿੰਘ ਬਾਘਾ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆ ਨੂੰ ਵਧਾਈ ਦਿੰਦਿਆ ਵਿਦਿਆਰਥਣਾਂ ਨੂੰ ਇਸੇ ਤਰ੍ਹਾਂ ਵੱਡੀਆਂ ਮੱਲਾਂ ਮਾਰਨ ਅਤੇ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ,ਇਸਦਾ ਸਿਰਹਾ ਵਿਭਾਗ ਦੇ ਸਮੂਹ ਸਟਾਫ ਅਤੇ ਵਿਭਾਗ ਮੁੱਖੀ ਨੂੰ ਦਿੱਤਾ। ਪੰਜਾਬੀ ਵਿਭਾਗ ਦੇ ਪ੍ਰੋ.ਸੁਦੇਸ਼ ਕੁਮਾਰੀ, ਪ੍ਰੋ.ਹਰਵਿੰਦਰ ਕੌਰ ,ਪ੍ਰੋ. ਗੁਰਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ।
ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਐਮ.ਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ



