Skip to content
Independent perspectives. Global stories.
BREAKING

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 600 ਕੁਇੰਟਲ ਫੁੱਲਾਂ ਨਾਲ ਕੀਤੀ ਜਾਵੇਗੀ ਸਜਾਵਟ : ਡਾ. ਰੂਪ ਸਿੰਘ

Share this story

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧ ਵਿਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਇਸ ਵਾਰ ਨਿਵੇਕਲੇ ਢੰਗ ਨਾਲ ਮਨਾਉਣ ਲਈ ਸਿੱਖ ਸੰਸਥਾਵਾਂ ਤੇ ਸਮੂਹ ਸ਼ਹਿਰ ਨਿਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਇਸ ਤਹਿਤ ਸ਼ਹਿਰ ਵਿਚ ਸਾਫ ਸਫਾਈ ਅਤੇ ਸਜਾਵਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਿਚ ਸਾਫ-ਸਫਾਈ, ਸਜਾਵਟ, ਟਰੈਫਿਕ ਤੇ ਪ੍ਰਦੂਸ਼ਣ ਕੰਟਰੋਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਲਹਿਰ ਸਿਰਜੀ ਗਈ ਹੈ, ਜਿਸਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਤੇ ਸੜਕਾਂ ਦੇ ਸੁਧਾਰ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਸਕੱਤਰ ਡਾ. ਰੂਪ ਸਿੰਘ ਨੇ ਹੋਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਦੀ ਮੁੱਢਲੀ ਜਾਣਕਾਰੀ ਦੇਣ ਲਈ ਪ੍ਰਚਾਰਕਾਂ ਨੂੰ ਭੇਜਿਆ ਜਾ ਰਿਹਾ ਹੈ, ਿਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਅਟਾਰੀ, ਸ. ਹਰਭਜਨ ਸਿੰਘ ਵਕਤਾ ਇੰਚਾਰਜ ਆਦਿ ਹਾਜ਼ਰ ਸਨ।

WRITTEN BY