Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ

Share this story

ਜਲੰਧਰ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿੱਚ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਪ੍ਰਬੰਧਕ ਕਮੇਟੀੇ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਮਿਤੀ 7 ਅਕਤੂਬਰ ਦਿਨ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ।ਇਸ ਸਮਾਗਮ ਵਿੱਚ ਭਾਈ ਜਗਤਾਰ ਸਿੰਘ ਜੀ,ਭਾਈ ਸਾਹਿਬ ਸਿੰਘ ਜੀ ,ਭਾਈ ਭੁਪਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਨਿਹਾਲ ਕਰਨਗੇ । ਗੁਰੂ ਅਮਰ ਦਾਸ ਪਬਲਿਕ ਸਕੂਲ ਦੇ ਬੱਚੇ ਵੀ ਕੀਰਤਨ ਕਰਨਗੇ । ਸ. ਅਜੀਤ ਸਿੰਘ ਰਤਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਰੌਸ਼ਨੀ ਪਾਉਣਗੇ । ਸਵੇਰ ਦੇ ਦੀਵਾਨ ਦੀ ਸਮਾਪਤੀ ਤੇ ਚਾਹ ਅਤੇ ਪੂੜੀਆਂ-ਛੋਲਿਆਂ ਦਾ ਲੰਗਰ ਅਤੇ ਰਾਤ ਦੇ ਦੀਵਾਨ ਦੀ ਸਮਾਪਤੀ ਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ ਸ. ਮਹਿੰਦਰਜੀਤ ਸਿੰਘ,ਸ ਕੰਵਲਜੀਤ ਸਿੰਘ ਕੋਛੜ,ਸ. ਸੁਰਜੀਤ ਸਿੰਘ ਅਰੋੜਾ,ਸ.ਕੁਲਤਾਰਨ ਸਿੰਘ ਅਨੰਦ,ਸ.ਪਰਮਪ੍ਰੀਤ ਸਿੰਘ ਸੋਨੂੰ, ਡਾ. ਐਚ .ਐਮ ਹੁਰੀਆ, ਸ. ਭੁਪਿੰਦਰ ਸਿੰਘ,ਸ. ਗੁਰਬੀਰ ਸਿੰਘ,ਸ. ਤੇਜਦੀਪ ਸਿੰਘ ਸੇਠੀ ,ਸ ਗਗਨਦੀਪ ਸਿੰਘ ਸੇਠੀ ਅਤੇ ਜੋੜਾ ਘਰ ਦੇ ਸਹਿਯੋਗ ਨਾਲ ਉਨ੍ਹਾਂ ਦੇ ਮੈਂਬਰ ਕੈਪਟਨ ਸਤਿੰਦਰ ਪਾਲ ਸਿੰਘ,ਸ. ਰਾਜਿੰਦਰ ਸਿੰਘ ਸੇਠੀ, ਡਾ.ਸਤਿੰਦਰ ਸਿੰਘ ਬਜਾਜ,ਸ ਵਰਿੰਦਰ ਸਿੰਘ ,ਸ.ਲੱਕੀ ਵਾਲੀਆ ਆਦਿ ਵੀ ਹਾਜ਼ਰ ਸਨ।

WRITTEN BY