Skip to content
Independent perspectives. Global stories.
BREAKING

ਤਿੰਨ ਦਿਨਾਂ ਵਿੱਚ ਤਿੰਨ ਹਜ਼ਾਰ ਵਿਦਿਆਰਥੀ ਗੁਰੂ ਵਾਲੇ ਬਣੇ : ਭਾਈ ਅਮਰਜੀਤ ਸਿੰਘ ਚਾਵਲਾ

Share this story

ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਿੱਖ ਹੈਲਪਿੰਗ ਸਿੱਖ ਦੇ ਇੰਚਾਰਜ ਭਾਈ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਵਿਚ ਤਿੰਨ ਹਜਾਰ ਤੋ ਜਿਆਦਾ ਵਿਦਿਆਰਥੀਆਂ ਨੇ ਅਮਿੰ੍ਰਤ ਛਕਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਇਸ ਲਹਿਰ ਵਿਚ ਸਿੱਖ ਮਿਸ਼ਨਰੀ ਕਾਲਜ ਅਤੇ ਹੋਰ ਸੰਸਥਾਵਾਂ ਦਾ ਭਰਪੂਰ ਯੋਗਦਾਨ ਮਿਲ ਰਿਹਾ ਹੈ। ਅੱਜ ਸਕੂਲਾਂ ਦੇ ਵਿਦਿਆਰਥੀਆਂ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਮ੍ਰਿੰਤ ਛਕਿਆ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ 350 ਦੇ ਕਰੀਬ ਵਿਦਿਆਰਥੀਆਂ ਨੇ ਅਮਿੰ੍ਰਤ ਛਕਿਆ। ਇਸ ਮੋਕੇ ਹੈਡ ਗ੍ਰੰਥੀ ਗਿ:ਫੂਲਾ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਭਾਈ ਦਿਲਬਾਗ ਸਿੰਘ, ਹਰਜੀਤ ਸਿੰਘ ਅਚਿੰਤ, ਸੂਚਨਾ ਅਫਸਰ ਹਰਦੇਵ ਸਿੰਘ, ਸੰਦੀਪ ਸਿੰਘ ਕਲੌਤਾ, ਭੁਪਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਪ੍ਰਚਾਰਕ ਰਾਜਵਿੰਦਰ ਕੌਰ ਆਦਿ ਹਾਜਰ ਸਨ।

WRITTEN BY