Skip to content
Independent perspectives. Global stories.
BREAKING

ਝੰਡੂਕੇ ਦੇ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

Share this story

ਰਾਮਪੁਰਾ ਫੂਲ, 5 ਅਕਤੂਬਰ (ਮਨਪ੍ਰੀਤ ਸਿੰਘ ਗਿੱਲ)- ਪਿੰਡ ਝੰਡੂਕੇ ਵਿਖੇ ਬੀਤੀ ਰਾਤ ਇਕ ਕਿਸਾਨ ਨੇ ਕਰਜੇ ਤੋਂ ਤੰਗ ਆ ਕੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਗੁਰਬਖਸ ਸਿੰਘ ਜੱਟ ਸਿੱਖ ਉਮਰ 47 ਸਾਲ ਉਪਰ ਲਗਭਗ 4 ਲੱਖ ਰੁ: ਦਾ ਮੌੜ ਮੰਡੀ ਦੀ ਬੈਂਕ ਦੀ ਲਿਮਟ ਦਾ ਕਰਜਾ ਸੀ । ਜਿਸ ਕਾਰਨ ਉਹ ਪਿਛਲੇ 5-6 ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਇਸ ਹਾਲਤ ਵਿਚ ਉਸ ਨੇ ਬੀਤੀ ਰਾਤ ਲਗਭਗ 12 ਵਜੇ ਦੇ ਕਰੀਬ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਉਪਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸੁਰਜੀਤ ਸਿੰਘ ਦੇ ਇਕ ਲੜਕਾ ਸੀ ਜੋ ਵਿਆਹਿਆ ਹੋਇਆ ਸੀ ਤੇ ਇਕ ਲੜਕੀ ਸੀ ਜੋ ਅਣਵਿਆਹੀ ਸੀ। ਮ੍ਰਿਤਕ ਸਾਢੇ ਪੰਜ ਏਕੜ ਜਮੀਨ ਦਾ ਮਾਲਕ ਸੀ। ਪਿੰਡ ਦੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਲੀਲਾ ਜਿਲਾ ਮੀਤ ਪ੍ਰਧਾਨ ਤੇ ਹੋਰ ਪਿੰਡ ਵਾਸੀਆਂ ਨੇ ਪਰਿਵਾਰ ਲਈ ਸਰਕਾਰ ਪਾਸੋਂ ਮੁਆਵਜੇ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਥਾਣਾ ਬਾਲਿਆਂਵਾਲੀ ਦੇ ਮੁੱਖ ਅਫਸਰ ਰਛਪਾਲ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਾਮ ਪੌਣੇ ਚਾਰ ਵਜੇ ਮ੍ਰਿਤਕ ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

WRITTEN BY