Skip to content
Independent perspectives. Global stories.
BREAKING

ਹਨੀਪ੍ਰੀਤ ਦੇ ਮਾਮਲੇ ’ਤੇ ਪੰਜਾਬ ਪੁਲਿਸ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਨ ਲਈ ਕੈਪਟਨ ਵੱਲੋਂ ਖੱਟਰ ਦੀ ਆਲੋਚਨਾ

Share this story

ਚੰਡੀਗੜ੍ਹ, 5 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਹਨੀਪ੍ਰੀਤ ਦੇ ਮਾਮਲੇ ’ਚ ਪੰਜਾਬ ਪੁਲਿਸ ਦੀ ਭੂਮਿਕਾ ’ਤੇ ਸਵਾਲ ਉਠਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਦੀ ਤਿੱਖੀ ਆਲੋਚਨਾ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਹਨੀਪ੍ਰੀਤ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਜ਼ਿਸ਼ ਸਬੰਧੀ ਆਪਣੇ ਬਿਆਨ ਵਿਚ ਲਾਏ ਦੋਸ਼ਾਂ ’ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸਚਾ ਸੌਦਾ ਮਾਮਲੇ ਉੱਤੇ ਆਪਣੀ ਸਰਕਾਰ ਦੀ ਅਸਫਲਤਾ ਉੱਤੇ ਪਰਦਾ ਪਾਉਣ ਲਈ ਖਟੱਰ ਨੂੰ ਇਸ ਤਰ੍ਹਾਂ ਦੀਆਂ ਮਨਘੜਤ ਗੱਲਾਂ ਤੋਂ ਦੂਰ ਰਹਿਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ’ਤੇ ਪੰਚਕੂਲਾ ਹਿੰਸਾ ਦਾ ਦੋਸ਼ ਮੜ੍ਹਣ ’ਚ ਅਸਫਲ ਰਹਿਣ ਤੋਂ ਬਾਅਦ ਹੁਣ ਖਟੜ ਡੇਰਾ ਸੱਚਾ ਸੌਦਾ ਦੇ ਮੁਖੀ ਦੇ ਬਲਾਤਕਾਰ ਕੇਸ ਵਿਚ ਦੋਸ਼ੀ ਪਾਏ ਜਾਣ ਉੱਤੇ ਪਹਿਲੇ ਦਿਨ ਤੋਂ ਹੀ ਹਰਿਆਣਾ ਵਿਚ ਪੂਰੀ ਤਰ੍ਹਾਂ ਕਾਨੂੰਨ-ਵਿਵਸਥਾ ਭੰਗ ਹੋ ਜਾਣ ਦੇ ਅਸਲ ਮੁੱਦੇ ਉੱਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਖੱਟਰ ਹੁਣ ਕੋਸ਼ਿਸ਼ਾਂ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਹਰਿਆਣਾ ਪੁਲਿਸ ਦੇ ਕੁਝ ਸੀਨੀਅਰ ਅਧਿਕਾਰੀ ਹਨੀਪ੍ਰੀਤ ਬਾਰੇ ਜਾਣਦੇ ਸਨ ਕਿ ਉਹ ਕਈ ਦਿਨਾਂ ਤੋਂ ਕਿੱਥੇ ਹੈ ਪਰ ਉਹ ਉਸ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਰਹੇ।

WRITTEN BY