ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਜਾ ਰਹੇ ਦੋ ਨੋਜਵਾਨਾਂ ਵਿਚੋਂ 1 ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਇਕ ਦੇ ਜਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਏ ਐਸ ਆਈ ਬਲਬੀਰ ਸਿੰਘ ਨੇ ਦੱਸਿਆ ਕਿ ਰਾਧੇ ਯਾਦਵ ਆਪਣੇ ਦੋਸਤ ਆਸ਼ੂ ਪੁੱਤਰ ਸੁਰੇਸ਼ ਕੁਮਾਰ ਵਾਸੀ ਕਿਰਾਏਦਾਰ ਫੇਸ-9 ਮੋਹਾਲੀ ਨਾਲ ਉਸਦੇ ਮੋਟਰਸਾਇਕਲ ਨੰਬਰ ਪੀ ਬੀ 65 ਜੀ 5573 ਜਿਸਨੂੰ ਆਸ਼ੂ ਚਲਾ ਰਿਹਾ ਸੀ, ਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਜਾ ਰਹੇ ਸੀ। ਜੀ ਟੀ ਰੋਡ ’ਤੇ ਹਿੱਟ ਹੋਣ ’ਤੇ ਮੋਟਰਸਾਇਕਲ ਸੜਕ ਤੇ ਬਣੇ ਡਿਵਾਇਡਰ ਨਾਲ ਵੱਜਿਆ, ਜਿਸ ਨਾਲ ਦੋਨੋਂ ਮੋਟਰਸਾਇਕਲ ਸਵਾਰ ਨੋਜਵਾਨ ਗੰਭੀਰ ਜਖਮੀ ਹੋ ਗਏ, ਜਿਨ੍ਹਾਂ ਨੂੰ 108 ਐੰਬੁਲੈਂਸ ਰਾਹੀਂ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਆਸ਼ੂ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਰਾਧੇ ਯਾਦਵ ਦੇ ਮਾਮੁਲੀ ਸੱਟਾਂ ਲੱਗੀਆਂ ਹਨ। ਇਸ ਸੰਬੰਧੀ ਏ ਐਸ ਆਈ ਬਲਬੀਰ ਸਿੰਘ ਨੇ ਦੱਸਿਆ ਕਿ ਧਾਰਾ 279, 337 ਅਤੇ 304-ਏ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਦੀ ਭਾਲ ਜਾਰੀ ਕਰ ਦਿੱਤੀ ਹੈ।



