ਜਲੰਧਰ, 5 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਸੀ.ਸੀ. ਏਅਰ ਵਿੰਗ ਵਲੋਂ ਰੁੱਖ ਲਗਾਓ ਮੁੰਹਿਮ ਤਹਿਤ ਕਾਲਜ ਦੇ ਵੱਖ-ਵੱਖ ਹਿੱਸਿਆਂ ਵਿਚ ਬੂਟੇ ਲਾਏ ਗਏ। ਇਹ ਮੁੰਹਿਮ ਇਸ ਮਕਸਦ ਨਾਲ ਚਲਾਈ ਗਈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਅੱਜ ਦੇ ਸਮੇਂ ਦੀ ਮੁਖ ਲੋੜ ਹੈ ਕਿਉਂਕਿ ਪ੍ਰਦੂਸ਼ਨ ਦੀ ਸਥਿਤੀ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਬੰਧੀ ਸਮਾਜ ਵਿਚ ਜਾਗਰੂਕਤਾ ਲਿਆਉਣ ਦੀ ਲੋੜ ਹੈ ਅਤੇ ਕਾਲਜ ਦਾ ਇਹ ਉਪਰਾਲਾ ਇਸੇ ਦਿਸ਼ਾ ਵੱਲ ਪੁਟਿਆ ਗਿਆ ਕਦਮ ਹੈ। ਇਸ ਮੌਕੇ ਕਾਲਜ ਦੇ ਸੀਨੀਅਰ ਸਟਾਫ ਤੋਂ ਇਲਾਵਾ ਐਨ.ਸੀ.ਸੀ. ਜਲੰਧਰ ਏਅਰ ਵਿੰਗ ਦੇ ਅਫਸਰ ਏ. ਕਰਮਾਕਰ ਅਤੇ ਆਰ. ਵਰਮਾ ਵੀ ਹਾਜ਼ਰ ਸਨ। ਇਸ ਮੌਕੇ ਆਏ ਮਹਿਮਾਨਾਂ ਦਾ ਧੰਨਵਾਦ ਪ੍ਰੋ. ਮਨਪ੍ਰੀਤ ਸਿੰਘ ਲਹਿਲ ਇੰਚਾਰਜ ਐਨ.ਸੀ.ਸੀ. ਏਅਰ ਵਿੰਗ ਵਲੋਂ ਕੀਤਾ ਗਿਆ। ਇਸ ਮੌਕੇ ਪ੍ਰੋ. ਮਨੋਹਰ ਸਿੰਘ ਮੁਖੀ ਕੰਪਿਊਟਰ ਅਤੇ ਆਟੀ.ਟੀ. ਵਿਭਾਗ, ਪ੍ਰੋ. ਬਲਦੇਵ ਸਿੰਘ, ਡਾ. ਹਰਜੀਤ ਸਿੰਘ ਅਤੇ ਪ੍ਰੋ. ਗਗਨਦੀਪ ਸਿੰਘ ਵੀ ਸ਼ਾਮਿਲ ਸਨ।
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐ¤ਨ.ਸੀ.ਸੀ. ਏਅਰ ਵਿੰਗ ਨੇ ਲਗਾਏ ਬੂਟੇ



