ਰੂਪਨਗਰ, 6 ਅਕਤੂਬਰ (ਗੁਰਸ਼ਰਨ ਸਿੰਘ ਗੁਲਸ਼ਨ)- ਵਰਿੰਦਰ ਕੁਮਾਰ ਮੀਨਾ ਆਈ.ਏ.ਐਸ. ਨੇ ਅੱਜ ਇੱਥੇ ਰੂਪਨਗਰ ਮੰਡਲ ਦੇ ਕਮਿਸ਼ਨਰ ਵੱਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਸਥਾਨਕ ਕੈਨਾਲ ਰੈਸਟ ਹਾਊਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਵਰਿੰਦਰ ਕੁਮਾਰ ਮੀਨਾ 1997 ਬੈਂਚ ਦੇ ਆਈ.ਏ.ਐਸ ਅਧਿਕਾਰੀ ਹਨ। ਇਸ ਮੌਕੇ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਰੂਪਨਗਰ, ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜਨਰਲ), ਪਰਮਜੀਤ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ ਰੂਪਨਗਰ ਤੇ ਰਾਜਪਾਲ ਸਿੰਘ ਸੇਂਖੋ ਤਹਿਸੀਲਦਾਰ ਰੂਪਨਗਰ ਵੀ ਹਾਜ਼ਰ ਸਨ। ਮੀਨਾ ਨੇ ਯਕੀਨ ਦਿਵਾਇਆ ਕਿ ਰੂਪਨਗਰ ਮੰਡਲ ਵਿੱਚ ਪੂਰਾ ਪਾਰਦਰਸ਼ੀ ਜਿੰਮੇਵਾਰ ਅਤੇ ਪ੍ਰਭਾਵੀ ਪ੍ਰਸ਼ਾਸ਼ਨ ਦਿੱਤਾ ਜਾਵੇਗਾ। ਇਸ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨਰ ਦਫ਼ਤਰ ਨਾਲ ਸਬੰਧਤ ਜੇਕਰ ਕਿਸੇ ਵਿਅਕਤੀ ਨੂੰ ਕੋਈ ਕੰਮ ਹੈ ਤਾਂ ਉਹ ਦਫ਼ਤਰੀ ਸਮੇਂ ਵਿੱਚ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ।
ਆਈ.ਏ.ਐਸ. ਵਰਿੰਦਰ ਕੁਮਾਰ ਮੀਨਾ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵੱਜੋਂ ਚਾਰਜ ਸੰਭਾਲਿਆ



