ਮੋਰਿੰਡਾ, 7 ਅਕਤੂਬਰ (ਹਰਜਿੰਦਰ ਸਿੰਘ ਛਿੱਬਰ)- ਬੀਤੇ ਕੱਲ੍ਹ ਟ੍ਰੈਫ਼ਿਕ ਇੰਚਾਰਜ ਮੋਰਿੰਡਾ ਵੱਜੋਂ ਤੈਨਾਤ ਹੋਏ ਏ.ਐਸ.ਆਈ. ਬਹਾਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ੁਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁੱਖੀ ਰਾਜ ਬਚਨ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫ਼ਿਕ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਯਤਨ ਜਾਰੀ ਰੱਖਣਗੇ। ਉਨ੍ਹਾਂ ਬੱਸ ਸਟੈਂਡ ਦੇ ਬਾਹਰ ਖੜ੍ਹਨ ਵਾਲੀਆਂ ਬੱਸਾਂ ਦੇ ਚਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਬੱਸਾਂ ਸਟੈਂਡ ਦੇ ਅੰਦਰ ਖੜ੍ਹੀਆਂ ਕੀਤੀਆਂ ਜਾਣ ਤਾਂ ਜੋ ਸੜ੍ਹਕ ’ਤੇ ਚੱਲਣ ਵਾਲੀ ਆਵਾਜਾਈ ਪ੍ਰਭਾਵਿਤ ਨਾ ਹੋਵੇ। ਏ.ਐਸ.ਆਈ ਬਹਾਦਰ ਸਿੰਘ ਟ੍ਰੈਫ਼ਿਕ ਇੰਚਾਰਜ ਮੋਰਿੰਡਾ ਨੇ ਛੋਟੇ ਅਤੇ ਨਾਬਾਲਿਗ ਬੱਚਿਆਂ ਨੂੰ ਵਹੀਕਲ੍ਹ ਦੇਣ ਵਾਲੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਪਣੇ ਨਾਬਾਲਿਗ ਬੱਚਿਆਂ ਨੂੰ ਵਹੀਕਲ੍ਹ ਦੇ ਕੇ ਉਨ੍ਹਾਂ ਦੀ ਅਤੇ ਸੜ੍ਹਕ ’ਤੇ ਚੱਲਣ ਵਾਲੇ ਰਾਹਗੀਰਾਂ ਦੀ ਜਾਨ ਨੂੰ ਜੋਖ਼ਮ ’ਚ ਨਾ ਪਾਉਣ। ਇਸ ਮੌਕੇ ਉਨ੍ਹਾਂ ਨਾਲ ਟ੍ਰੈਫ਼ਿਕ ਹੋਲਦਾਰ ਧੰਨਾ ਸਿੰਘ ਅਤੇ ਹੋਲਦਾਰ ਬਲਦੇਵ ਸਿੰਘ ਹਾਜ਼ਰ ਸਨ।
ਏ.ਐਸ.ਆਈ. ਬਹਾਦਰ ਸਿੰਘ ਨੇ ਸੰਭਾਲਿਆ ਟ੍ਰੈਫ਼ਿਕ ਇੰਚਾਰਜ ਮੋਰਿੰਡਾ ਦਾ ਚਾਰਜ



