Skip to content
Independent perspectives. Global stories.
BREAKING

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤਿ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ 13 ਨੂੰ ਕੀਰਤਪੁਰ ਸਾਹਿਬ ਵਿਖੇ

Share this story

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਤਖਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤਿ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਪੂਰਵਕ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣਗੇ। ਜਿਸ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ 11 ਅਕਤੂਬਰ 2017 ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਆਰੰਭ ਕੀਤੇ ਜਾਣਗੇ ਜਿਸ ਦੇ ਭੋਗ ਮਿਤੀ 13-10-2017 ਨੂੰ ਸਵੇਰੇ 9 ਵਜੇ ਪਾਏ ਜਾਣਗੇ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਭੋਗ ਤੋਂ ਉਪਰੰਤ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰੀ ਅਤੇ ਵਿਦਵਾਨ ਸੰਗਤਾ ਨਾਲ ਆਪਣੇ ਵਿਚਾਰਾ ਦੀ ਸਾਂਝ ਪਾਉਣਗੇ। ਇਸ ਸਮੇ ਇਨ੍ਹਾਂ ਦੇ ਨਾਲ ਰਣਜੀਤ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਬਾਬਾ ਜਰਨੈਲ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ ਐਡਵੋਕੇਟ, ਮਨਜਿੰਦਰ ਸਿੰਘ ਬਰਾੜ, ਸੰਦੀਪ ਸਿੰਘ ਨੰਬਰਦਾਰ, ਕੁਲਵੰਤ ਸਿੰਘ ਠੇਕੇਦਾਰ, ਤਜਿੰਦਰ ਸਿੰਘ ਅਦਿ ਹਾਜ਼ਰ ਸਨ।

WRITTEN BY