ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸਚਖੰਡ ਸ਼੍ਰੀ ਦਰਬਾਰ ਸਾਹਿਬ ਵੱਲੋਂ ਗੁਰਮਤਿ ਵਿਚਾਰਾਂ ਪ੍ਰਵਾਹ
ਫਿਰੋਜ਼ਪੁਰ, 8 ਅਕਤੂਬਰ (ਮਨੋਹਰ ਲਾਲ)- ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਪੁਰੀ ਅਰਮਾਨ ਪੁਰਾ ਆਸਲ ਵਿਖੇ ਚੌਥੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਭ ਤੋ ਪਹਿਲਾ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਖੁੱਲੇ ਪੰਡਾਲ ਵਿਚ ਬਹੁਤ ਭਾਰੀ ਦੀਵਾਨ ਸਜਾਏ ਗਏ। ਜਿਸ ਵਿਚ ਰਾਗੀ ਢਾਡੀ ਕਵੀਸ਼ਰੀ ਅਤੇ ਕਥਾ ਵਾਚਕ ਜਥਿਆ ਨੇ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਇਸ ਮੌਕੇ ’ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ, ਬੀਬੀ ਮਨਦੀਪ ਕੌਰ ਖਾਲਸਾ, ਰਾਗੀ ਜਥਾ ਲੁਧਿਆਣੇ ਵਾਲੇ, ਭਾਈ ਸੁਖਦੇਵ ਸਿੰਘ ਜੀ ਮੁਖ ਬੁਲਾਰਾ ਦਮਦਮੀ ਟਕਸਾਲ, ਸੰਤ ਬਾਬਾ ਸੁੱਚਾ ਸਿੰਘ ਜੀ ਗੁਰੂਦੁਆਰਾ ਠਾਠ ਨਾਨਕਸਰ ਛਾਂਗਾ ਖੁਰਦ, ਸੰਤ ਬਾਬਾ ਬੋਹੜ ਸਿੰਘ ਜੀ ਤੂਤਾ ਵਾਲੇ, ਭਾਈ ਕੁਲਦੀਪ ਸਿੰਘ ਜੀ ਕਥਾ ਵਾਚਕ ਲੱਖੋ ਕੇ ਬਹਿਰਾਮ, ਭਾਈ ਬਲਿਹਾਰ ਸਿੰਘ ਜੀ ਰਾਗੀ ਜਥਾ ਫਿਰੋਜ਼ਪੁਰ ਵਾਲ, ਭਾਈ ਗਗਨਦੀਪ ਸਿੰਘ ਜੀ ਖਾਲਸਾ ਗੁਰਦੁਆਰਾ ਅਰਮਾਨਪੁਰਾ ਵਾਲੇ ਅਤੇ ਗੁਰੂ ਰਾਮਦਾਸ ਸੀਨੀਅਰ ਪਬਲਿਕ ਸਕੂਲ ਅਰਮਾਨ ਪੁਰਾ ਵਲੋਂ ਬੱਚਿਆ ਵੱਲੋਂ ਵੀ ਕੀਰਤਨ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੋਕੇ ਤੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਪੁਰੀ ਅਰਮਾਨ ਪੁਰਾ ਆਸਲ ਦੇ ਮੁਖ ਸੇਵਾਦਾਰ ਸੰਤ ਬਾਬਾ ਭਗਤ ਮਿਲਖਾ ਸਿੰਘ ਜੀ ਨੇ ਕਥਾ ਕੀਤਰਨ ਕਰਦਿਆ ਕਿਹਾ ਕਿ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਨੇ ਕਠਿਨ ਤਪੱਸਿਆ ਕੀਤੀ। ਉਨਾ ਦੇ ਪ੍ਰਕਾਸ਼ ਉਤਸਵ ਤੇ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਹੋਏ ਮਾਰਗ ਤੇ ਚਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਬਾਬਾ ਜੀ ਨੇ ਕਿਾ ਕਿ ਸਾਨੂੰ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਤੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਵੱਧ ਤੋਂ ਵੱਧ ਅਮ੍ਰਿਤ ਛਕ ਕੇ ਗੁਰੂ ਵਾਲੇ ਬਣੋ ਨਾਲ ਹੀ ਬਾਬਾ ਜੀ ਨੇ ਕਿਹਾ ਕਿ ਸਾਨੂੰ ਮੜੀਆ ਮਸਾਨਿਆ ਤੇ ਮੱਥਾ ਟੇਕਣ ਦੀ ਬਜਾਏ ਕੇਵਲ ਤੇ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਣਾ ਚਾਹੀਦਾ ਹੈ। ਬਾਬਾ ਜੀ ਨੇ ਕਿਹਾ ਕਿ ਸਾਨੂੰ ਧੀਆਂ ਨੂੰ ਗਰਭ ਵਿਚ ਨਹੀਂ ਮਾਰਨਾ ਚਾਹੀਦਾ ਅਤੇ ਭਰੂਣ ਹੱਤਿਆ ਤੋ ਇਲਾਵਾ ਨਸ਼ਿਆਂ ਦਾ ਤਿਆਗ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਗੁਰੂ ਕਾ ¦ਗਰ ਅਤੇ ਮਿਠਾਈਆਂ ਦਾ ¦ਗਰ ਅਤੁੱਟ ਵਰਤਾਇਆ ਗਿਆ।



