Skip to content
Independent perspectives. Global stories.
BREAKING

ਗੁਰਦੁਆਰਾ ਘੱਲੂਘਾਰਾ ਸਾਹਿਬ ਛਡਾਓ ਸੰਘਰਸ਼ ਕਮੇਟੀ ਨੇ ਘੇਰਿਆ ਭੈਣੀ ਮੀਆਂ ਖਾਂ ਦਾ ਪੁਲਿਸ ਥਾਣਾ

Share this story

ਕਾਹਨੂੰਵਾਨ, 8 ਅਕਤੂਬਰ (ਡਾ. ਜਸਪਾਲ ਸਿੰਘ)-ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ ਬੀਤੀ 11 ਅਗਸਤ ਨੂੰ ਗੁਰਦੁਆਰਾ ਸਾਹਿਬ ’ਚ ਇੱਕ ਬਦਇਖਲਾਕੀ ਘਟਨਾ ਨੂੰ ਅੰਜਾਮ ਦੇਣ ਤੋ ਬਾਅਦ ਗੁਰਦੁਆਰਾ ਸਾਹਿਬ ਦੀ ਮਾਜੂਦਾ ਪ੍ਰਬੰਧਕ ਕਮੇਟੀ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਪਿਛਲੇ ਸਮੇ ਤੋ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਸੰਘਰਸ਼ ਦੀ ਲੜੀ ਦੇ ਤਹਿਤ ਇਲਾਕੇ ਦੀਆਂ ਸੰਗਤਾਂ ਵੱਲੋਂ ਬਾਬਾ ਰਜਵੰਤ ਸਿੰਘ ਦੀ ਅਗਵਾਈ ਹੇਠ ਬਣੀ ਗੁਰਦੁਆਰਾ ਘੱਲੂਘਾਰਾ ਸਾਹਿਬ ਛਡਾਓ ਸੰਘਰਸ਼ ਕਮੇਟੀ ਵੱਲੋਂ ਅੱਜ ਮਿਥੇ ਪ੍ਰੋਗਰਾਮ ਅਤੇ ਸਮੇ ਅਨੁਸਾਰ ਥਾਣਾ ਭੈਣੀ ਮੀਆਂ ਖਾਂ ਦਾ ਘਿਰਾਓ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਜਥੇ ਦੇ ਰੂਪ ਵਿੱਚ ਸੰਗਤਾਂ ਥਾਣੇ ਦਾ ਘਿਰਾਓ ਕਰਨ ਲਈ ਕਸਬਾ ਭੈਣੀ ਮੀਆਂ ਖਾਂ ਵਿਖੇ ਪੁੱਜੀਆਂ। ਜਿਥੇ ਇਸ ਘਿਰਾਓ ਬਾਰੇ ਅਗਾਓ ਸੂਚਨਾ ਹੋਣ ਕਾਰਨ ਥਾਣਾ ਭੈਣੀ ਮੀਆਂ ਖਾਂ ਦੇ ਮੁੱਖੀ ਦਿਲਬਾਗ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਤੈਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਜਥੇ ਨੂੰ ਥਾਣੇ ਦੇ ਗੇਟ ਅੱਗੇ ਰੋਕ ਲਿਆ। ਪਰ ਬਾਬਾ ਰਜਵੰਤ ਸਿੰਘ,ਜਥੇਦਾਰ ਸੁੱਚਾ ਸਿੰਘ, ਦਿਲਬਾਗ ਸਿੰਘ ਖ਼ਾਲਸਾ ਅਤੇ ਬੀਬੀ ਦਵਿੰਦਰ ਕੌਰ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਕੜਕਦੀ ਧੁੱਪ ਵਿੱਚ ਹੀ ਥਾਣੇ ਦੇ ਗੇਟ ਅੱਗੇ ਧਰਨਾ ਲਗਾ ਕੇ ਸੱਤਾਧਾਰੀ ਕਾਂਗਰਸ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਘੱਲੂਘਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਧਰਨੇ ਦੇ ਦੌਰਾਨ ਸੰਘਰਸ਼ ਕਮੇਟੀ ਵੱਲੋਂ ਥਾਣਾ ਭੈਣੀ ਮੀਆਂ ਖਾਂ ਪੁਲਿਸ ਨੂੰ ਇੱਕ ਲਿਖਤੀ ਦਰਖਾਸਤ ਦਿੱਤੀ ਗਈ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਅਸ਼ਲੀਲਤਾ ਨੂੰ ਬੜਾਵਾ ਦੇਣ ਲਈ ਲਗਾਈ ਗਈ ਅਸ਼ਲੀਲ ਲੈਟਰੀਨ ਸੀਟ ਦੀ ਟੈਂਕੀ ਤੋ ਇਲਾਵਾ ਗੁਰਦੁਆਰਾ ਸਾਹਿਬ ਵਿੱਚ ਇਲਾਕੇ ਦੀਆਂ ਸੰਗਤਾਂ ਵੱਲੋਂ ਪਸਚਾਤਾਪ ਵਜੋਂ ਰੱਖੇ ਗਏ ਸ੍ਰੀ ਆਖੰਡ ਪਾਠਾਂ ਦੀ ਲੜੀ ਨੂੰ ਆਪਣੇ ਸਾਥੀਆਂ ਕੋਲੋ ਆਖੰਡਤ ਕਰਵਾਉਣ ਦੀ ਘਟਨਾ ਨਾਲ ਸਿੱਖਾਂ ਦੀਆਂ ਭਾਵਨਾਵਾਂ ਆਹਤ ਹੋਣ ਲਈ ਮ ਇਸ ਲਈ ਇਹਨਾਂ ਘਟਨਾਵਾਂ ਲਈ ਜਿੰਮੇਵਾਰ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਖ਼ਿਲਾਫ਼ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੀਆਂ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਗਈ। ਧਰਨਕਾਰੀ ਜਥੇਬੰਦੀ ਵੱਲੋਂ ਦੋ ਘੰਟੇ ਤੱਕ ਥਾਣੇ ਦਾ ਘਿਰਾਓ ਕਰਨ ਤੋ ਬਾਅਦ ਪੁਲਿਸ ਨੂੰ ਜਿੰਮੇਵਾਰ ਲੋਕਾਂ ਖ਼ਿਲਾਫ਼ 8 ਦਿਨ ਤੱਕ ਕਾਰਵਾਈ ਕਰਨ ਦਾ ਅਲਟੀਮੇਟਮ ਦੇ ਕੇ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਮੁੱਖੀ ਦਿਲਬਾਗ ਸਿੰਘ ਨੇ ਗੱਲ ਕਰਨ ’ਤੇ ਦੱਸਿਆ ਕਿ ਇਹਨਾਂ ਵੱਲੋਂ ਪੁਲਿਸ ਨੂੰ ਜੋ ਦਰਖਾਸਤ ਦਿੱਤੀ ਗਈ ਹੈ। ਉਸ ਅਧਾਰ ’ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ।

WRITTEN BY