Skip to content
Independent perspectives. Global stories.
BREAKING

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Share this story

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਵਿੱਕੀ ਝਾਂਬ)–ਵਧੀਕ ਜ਼ਿਲ੍ਹਾ ਮੈਜਿਸਟਰੇਟ ਸ: ਰਾਜਪਾਲ ਸਿੰਘ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਦਸੰਬਰ 2017 ਤੱਕ ਜਾਰੀ ਰਹਿਣਗੇ। ਸ਼ੋਰ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਉੱਚੀ ਅਵਾਜ ਵਿਚ ਚਲਾਏ ਜਾਣ ਵਾਲੇ ਮਿਉਜਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ‘ਤੇ ਪ੍ਰੈਸ਼ਰ ਹਾਰਨ ਲਗਾਉਣ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਲਾਊਡ ਸਪੀਕਰ ਦੀ ਵਰਤੋਂ ਅਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਉਡ ਸਪੀਕਰਾਂ ਦੀ ਵਰਤੋਂ ‘ਤੇ ਪੂਰਣ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੁਲਿਸ ਵਿਭਾਗ ਅਤੇ ਲੋਕ ਸੰਪਰਕ ਵਿਭਾਗ ਉਪਰ ਲਾਗੂ ਨਹੀਂ ਹੋਵੇਗਾ। ਇਸੇ ਤਰਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ ਥਾਂਵਾਂ, ਸਿਨੇਮਿਆਂ/ਵੀਡਿਓ ਹਾਲਾਂ ’ਤੇ ਗੰਦੇ/ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਤਰਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ ਅਤੇ ਸੀਵਰੇਜ ਜਾਂ ਜਨਤਕ ਥਾਂਵਾਂ ਉੱਤੇ ਸੁੱਟਣ ‘ਤੇ ਵੀ ਪਾਬੰਦੀ ਆਇਦ ਕੀਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਪਬਲਿਕ ਸਥਾਨਾਂ ਆਦਿ ’ਤੇ ਮੰਦਿਰ, ਚਰਚ, ਮਸੀਤ ਜਾਂ ਗੁਰਦੁਆਰਾ ਆਦਿ ਦੀਆਂ ਅਵੈਧ ਉਸਾਰੀਆਂ ਕਰਨ ‘ਤੇ ਪਾਬੰਧੀ ਲਗਾ ਦਿੱਤੀ ਹੈ। ਇਸੇ ਤਰਾਂ ਜ਼ਿਲ੍ਹੇ ਅੰਦਰ ਪੈਂਦੀਆਂ ਸਾਰੇ ਵਿਭਾਗਾਂ ਦੀਆਂ ਸੜਕਾਂ, ¦ਿਕ ਸੜਕਾਂ ਦੇ ਨਾਲ ਲੱਗਦੀ ਜ਼ਮੀਨ ਬਰਮਾਂ ‘ਤੇ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕਰਨ ‘ਤੇ ਰੋਕ ਲਗਾਈ ਗਈ ਹੈ। ਹੁਕਮਾਂ ਦੀ ਉ¦ਘਣਾ ਕਰਨ ਵਾਲੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

WRITTEN BY