ਪਟਿਆਲਾ, 9 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਕਾਮਰਸ ਐਂਡ ਮੈਨੇਜਮੈਂਟ ਦੀ ਸਿੱਖਿਆ ਵਿਚ ਆਲੋਚਨਾਤਮਕ ਚਿੰਤਨ ਦਾ ਵਿਕਾਸ ਵਿਸ਼ੇ ‘ਤੇ ਇਕ ਰੋਜ਼ਾ ਅੰਤਰ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਪ੍ਰੋ. ਕਿਰਪਾਲ ਸਿੰਘ ਬੰਡੂਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿਤਸਰ ਸਾਹਿਬ ਨੇ ਮੁੱਖ ਮਹਿਮਾਨ, ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਵਿਸ਼ੇਸ਼ ਮਹਿਮਾਨ, ਡਾ. ਮਾਇਕਲ ਕੈਨ, ਪ੍ਰੋਫ਼ੈਸਰ ਇੰਨ ਆਰ.ਐਮ.ਆਈ.ਟੀ. ਯੂਨੀਵਰਸਿਟੀ, ਅਸਟ੍ਰੇਲੀਆ, ਡਾ. ਮਹੇਸ਼ ਜ਼ੋਸ਼ੀ, ਪ੍ਰੋਫ਼ੈਸਰ ਇਨ ਆਰ.ਐਮ.ਆਈ.ਟੀ. ਯੂਨੀਵਰਸਿਟੀ, ਅਸਟ੍ਰੇਲੀਆ, ਉ¤ਭਰਦੀ ਹੋਈ ਲੇਖਿਕਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਦੀ ਵਿਦਿਆਰਥਣ ਸਿਰਜਣ ਉ¤ਭਾ ਨੇ ਬੁਲਾਰਿਆ ਵੱਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ, ਡਾ. ਧਰਮਿੰਦਰ ਸਿੰਘ ਉ¤ਭਾ ਨੇ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਅਲੋਚਨਾਤਮਕ ਚਿੰਤਨ ਤੋਂ ਜਾਣੂ ਕਰਵਾਉਂਦਿਆਂ ਅਧਿਆਪਕਾਂ ਨੂੰ ਸਵੈ ਨਿਰਦੇਸ਼ਤ ਸੋਚ ਅਪਣਾਉਣ ਲਈ ਕਿਹਾ। ਉਹਨਾਂ ਨੇ ਇਹ ਵੀ ਕਿਹਾ ਕਿ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣ ਦਾ ਬਣਾਉਣ ਲਈ ਅਧਿਆਪਕਾਂ ਨੂੰ ਸਿੱਖਿਆ ਨਾਲ ਜੁੜੇ ਤਕਨੀਕੀ ਗਿਆਨ ਦਾ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋ. ਕਿਰਪਾਲ ਸਿੰਘ ਬੰਡੂਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਨੇ ਕਿਹਾ ਕਿ ਸਮਾਜ ਦੇ ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਸਭਿਆਚਾਰਕ ਭਾਵ ਹਰ ਤਰ੍ਹਾਂ ਦੇ ਵਿਕਾਸ ਲਈ ਆਲੋਚਨਾਤਮਕ ਚਿੰਤਨ ਅਤਿ ਮਹੱਤਵਪੂਰਨ ਹੈ। ਸਿੱਖ ਗੁਰੂ ਸਾਹਿਬਾਨ ਨੇ ਤਾਂ ਇਸ ਦੇ ਮਹੱਤਵ ਨੂੰ ਅੱਜ ਤੋਂ ਕਈ ਸਦੀਆਂ ਪਹਿਲਾਂ ਪਹਿਚਾਣ ਲਿਆ ਸੀ, ਇਸੇ ਕਰਕੇ ਹੀ ਉਹਨਾਂ ਨੇ ਮਨੁੱਖ ਨੂੰ ਸਦਾਚਾਰਕ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਲਈ ਕਿਹਾ।
ਖ਼ਾਲਸਾ ਕਾਲਜ ਪਟਿਆਲਾ ਵਿਖੇ ਕਾਮਰਸ ਐਂਡ ਮੈਨੇਜਮੈਂਟ ਦੀ ਸਿੱਖਿਆ ਦੇ ਖੇਤਰ ’ਚ ਆਲੋਚਨਾਤਮਕ ਚਿੰਤਨ ਦਾ ਵਿਕਾਸ ਵਿਸ਼ੇ ’ਤੇ ਇਕ ਰੋਜ਼ਾ ਅੰਤਰ ਰਾਸ਼ਟਰੀ ਵਰਕਸ਼ਾਪ



