ਜਲੰਧਰ, 9 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਉ¤ਤਰੀ ਭਾਰਤ ਦੀ ਉ¤ਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਵਿਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਉ¤ਘੇ ਪੰਜਾਬੀ ਅਦੀਬ ਜ਼ਨਾਬ ਅਫ਼ਜਲ ਅਹਿਸਨ ਰੰਧਾਵਾ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸੈਮੀਨਾਰ ਕਰਾਇਆ ਗਿਆ। ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਸੁਖਦੇਵ ਸਿੰਘ ਖਾਹਰਾ ਮੁੱਖ ਵਕਤਾ ਵਜੋਂ ਹਾਜ਼ਰ ਹੋਏ, ਜਿਨ੍ਹਾਂ ਦਾ ਸਵਾਗਤ ਪ੍ਰੋ. ਜਸਰੀਨ ਕੌਰ ਕਾਲਜ ਰਜਿਸਟਰਾਰ ਅਤੇ ਵਿਭਾਗ ਮੁਖੀ ਪ੍ਰੋ. ਗੋਪਾਲ ਸਿੰਘ ਬੁੱਟਰ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ। ਕਾਲਜ ਦੇ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਨਿਰਮਲਜੀਤ ਕੌਰ ਨੇ ਆਪਣਾ ਖੋਜ ਪਰਚਾ ‘ਵਾਹਗੇ ਦੇ ਆਰ-ਪਾਰ ਪੰਜਾਬੀ ਦੇ ਆਲਮ ਬਰਦਾਰ ਅਫ਼ਜਲ ਅਹਿਸਨ ਰੰਧਾਵਾ’ ਪੜ੍ਹਦਿਆਂ ਇਸ ਸਾਹਿਤਕਾਰ ਵਲੋਂ ਪੰਜਾਬੀ ਸਾਹਿਤ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਨਿਰਮਲਜੀਤ ਕੌਰ ਨੇ ਕਿਹਾ ਕਿ ਇਸ ਲੇਖਕ ਨੇ ਆਪਣੇ 80 ਸਾਲਾਂ ਦੇ ਜੀਵਨ ਵਿਚ ਵਕਾਲਤ ਤੇ ਸਿਆਸਤ ਦੇ ਖੇਤਰ ਵਿਚ ਵਿਚਰਦਿਆਂ ਵੀ ਪੂਰੀ ਵਚਨਬੱਧਤਾ ਨਾਲ ਪੰਜਾਬੀ ਅਦਬ ਦੀ ਸੇਵਾ ਕੀਤੀ ਅਤੇ ਆਪਣੀਆਂ ਰਚਨਾਵਾਂ ਵਿਚ ਸਾਂਝੇ ਪੰਜਾਬ ਦੇ ਸੱਭਿਆਚਾਰ, ਪੰਜਾਬ ਦੀ ਵੰਡ ਦੇ ਦੁਖਾਂਤ ਅਤੇ ਇਸ ਦੁਖਾਂਤ ਨਾਲ ਚੜ੍ਹਦੇ ਤੇ ਲਹਿੰਦੇ ਪੰਜਾਬ ਉ¤ਪਰ ਪਏ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਿਆਨ ਕੀਤਾ। ਮੁਖ ਵਕਤਾ ਡਾ. ਸੁਖਦੇਵ ਸਿੰਘ ਖਾਹਰਾ ਨੇ ਜਨਾਬ ਅਫ਼ਜਲ ਅਹਿਸਨ ਰੰਧਾਵਾ ਬਾਰੇ ਬੋਲਦਿਆ ਕਿਹਾ ਕਿ ਇਸ ਲੇਖਕ ਨੇ ਪੰਜਾਬੀ ਤੇ ਪੰਜਾਬੀਅਤ ਦੇ ਵਿਕਾਸ ਲਈ ਵੱਡਾ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਨੇ ਸਾਹਿਤ ਵਿਚ ਵੀ ਪੰਜਾਬ, ਪੰਜਾਬੀ ਭਾਸ਼ਾ ਤੇ ਆਮ ਲੋਕਾਂ ਦੇ ਮਸਲਿਆਂ ਬਾਰੇ ਬੇਬਾਕ ਹੋ ਕੇ ਗੱਲ ਕੀਤੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੋਪਾਲ ਸਿੰਘ ਬੁੱਟਰ ਅਤੇ ਪ੍ਰੋ. ਜਸਰੀਨ ਕੌਰ ਕਾਲਜ ਰਜਿਸਟਰਾਰ ਵਲੋਂ ਡਾ. ਸੁਖਦੇਵ ਸਿੰਘ ਖਾਹਰਾ ਨੂੰ ਸਨਮਾਨਤ ਵੀ ਕੀਤਾ ਗਿਆ।
ਲਾਇਲਪੁਰ ਖ਼ਾਲਸਾ ਕਾਲਜ ਵਿਖੇ ਅਫ਼ਜਲ ਅਹਿਸਨ ਰੰਧਾਵਾ ਦੀ ਯਾਦ ’ਚ ਸੈਮੀਨਾਰ



