ਬਠਿੰਡਾ, 9 ਅਕਤੂਬਰ (ਇੰਦਰਜੀਤ ਨਥਾਣਾ)-ਬਾਬਾ ਫ਼ਰੀਦ ਕਾਲਜ ਦੇ ਐ¤ਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ‘ਵਰਲਡ ਨੇਚਰ ਡੇਅ’ ਦੇ ਸੰਬੰਧ ਵਿੱਚ ਪਿੰਡ ਦਿਓਣ ਵਿਖੇ ਇੱਕ ਰੋਜ਼ਾ ਐ¤ਨ.ਐਸ.ਐਸ. ਕੈਂਪ ਲਗਾਇਆ ਗਿਆ। ਇਹ ਕੈਂਪ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲਗਾਇਆ ਗਿਆ ਜਿਸ ਦੌਰਾਨ ਕਾਲਜ ਦੀ ਡੀਨ ਸਟੂਡੈਂਟ ਵੈਲਫੇਅਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਅਤੇ ਕੁਦਰਤ ਪ੍ਰਤੀ ਫਰਜ਼ਾਂ ਅਤੇ ਜਿੰਮੇਵਾਰੀਆਂ ਬਾਰੇ ਸਮਝਾਇਆ। ਕਾਲਜ ਦੀ ਡਿਪਟੀ ਡੀਨ, ਐਨ.ਐਸ.ਐਸ ਦੀ ਅਗਵਾਈ ਹੇਠ ਸਾਰੇ ਵਲੰਟੀਅਰਾਂ ਨੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਪ੍ਰਣ ਲਿਆ । ਵਲੰਟੀਅਰਾਂ ਨੇ ਰਲ ਮਿਲ ਕੇ ਸਕੂਲ ਵਿੱਚ ਸਫ਼ਾਈ ਕੀਤੀ ਅਤੇ ਪੌਦੇ ਲਗਾਏ । ਉਹਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ। ਇਸ ਤੋਂ ਇਲਾਵਾ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਕੁਦਰਤ ਦੀ ਸਫ਼ਾਈ ਰੱਖਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਬਾਰੇ ਸੁਚੇਤ ਕਰਦਿਆਂ ਇਸ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।
ਅੰਤ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦਿਓਣ ਦੇ ਪ੍ਰਿੰਸੀਪਲ ਅਤੇ ਸਾਰੇ ਸਟਾਫ਼ ਨੇ ਬਾਬਾ ਫ਼ਰੀਦ ਕਾਲਜ ਦੇ ਐ¤ਨ.ਐਸ.ਐਸ ਯੂਨਿਟ ਦਾ ਤਹਿ ਦਿਲੋਂ ਧੰਨਵਾਦ ਕੀਤਾ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਐ¤ਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ।
ਬਾਬਾ ਫ਼ਰੀਦ ਕਾਲਜ ਦੇ ਐ¤ਨ.ਐ¤ਸ.ਐ¤ਸ ਯੂਨਿਟ ਦੇ ਵਲੰਟੀਅਰਾਂ ਨੇ ਲਗਾਇਆ ਕੈਂਪ



