ਚੰਡੀਗੜ੍ਹ, 10 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 2005339 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 2005339 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 1914328 ਟਨ ਝੋਨੇ (95.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 91011 ਟਨ (4.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 587280 ਟਨ (29.3 ਫੀਸਦੀ), ਮਾਰਕਫੈਡ 444498 ਟਨ (22.2 ਫੀਸਦੀ), ਪਨਸਪ 400052 ਟਨ (19.9 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 232971 ਟਨ (11.6 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 212585 ਟਨ (10.6 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 36942 ਟਨ (1.8 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।



