Skip to content
Independent perspectives. Global stories.
BREAKING

ਜਾਖੜ ਜੀ ਦੀ ਰਿਕਾਰਡ ਤੋੜ ਜਿੱਤ ਤੋਂ ਬਾਅਦ ਕੇਂਦਰ ਵਿਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ : ਕੱਕੜ

Share this story

ਅੰਮ੍ਰਿਤਸਰ, 11 ਅਕਤੂਬਰ (ਵਰੁਣ ਸੋਨੀਂ)- ਗੁਰਦਾਸਪੁਰ ਦੀ ਲੋਕ ਸਭਾ ਦੀ ਜਿਮਨੀਂ ਚੋਣ ਵਿਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਕਾਂਗਰਸੀ ਉਮੀਦਵਾਰ ਸ੍ਰੀ ਸੁਨੀਲ ਕੁਮਾਰ ਜਾਖੜ ਜੀ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ, ਉਨ੍ਹਾਂ ਦੀ ਜਿੱਤ ਤੋਂ ਬਾਅਦ ਕੇਂਦਰ ਵਿਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਗੁਰਦਾਸਪੁਰ ਦੀ ਚੋਣ ਪ੍ਰਚਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕੇਂਦਰ ਵਿਚ ਵੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪੰਜਾਬ ਵਾਲਾ ਇਤਿਹਾਸ ਦੁਹਰਾਏੇਗੀ ਅਤੇ ਵਿਰੋਧੀਆਂ ਦਾ ਸਫ਼ਾਇਆ ਕਰੇਗੀ।ਕੱਕੜ ਨੇ ਕਿਹਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਪੱਖੀ ਹਨੇਰੀ ਵਗ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਕੀਤੇ ਗਏ ਰੋਡ ਸ਼ੋ ਨੇ ਸ੍ਰੀ ਸੁਨੀਲ ਕੁਮਾਰ ਜਾਖੜ ਜੀ ਦੀ ਲੀਡ ਹੋਰ ਵਧਾ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਹਲਕਾ ਰਾਜਾਸਾਂਸੀ ਦੇ ਵਿਧਾਇਕ ਸ੍ਰ. ਸੁੱਖਬਿੰਦਰ ਸਿੰਘ ਸਰਕਾਰੀਆ ਜੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ੍ਰ. ਭਗਵੰਤਪਾਲ ਸਿੰਘ ਸੱਚਰ ਜੀ ਦੀ ਸੁਯੋਗ ਅਗਵਾਈ ਹੇਠ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁਨੀਲ ਕੁਮਾਰ ਜਾਖੜ ਜੀ ਲਈ ਉਨ੍ਹਾਂ ਨੇ ਆਪਣੇਂ ਸਾਥੀਆਂ ਸਮੇਤ ਪ੍ਰਚਾਰ ਕੀਤਾ।ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਂਣ ਲਈ ਭਾਰੀ ਉਤਸ਼ਾਹ ਹੈ।ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਕਿਸਾਨਾਂ ਨੂੰ ਇਸ ਵਾਰ ਉਨ੍ਹਾਂ ਦੀ ਜਿਣਸ ਦਾ ਪੂਰਾ ਮੱਲ ਮਿਲ ਰਿਹਾ ਹੈ ਜਿਸ ਤੋਂ ਕਿਸਾਨ ਖ਼ੁਸ਼ ਹਨ।ਇਸ ਮੌਕੇ ਉਨ੍ਹਾਂ ਨਾਲ ਸੁਖਰਾਜ ਸਿੰਘ ਠੱਠੀ, ਗੁਰਮੇਜ ਸਿੰਘ ਕੋਹਾਲੀ, ਗੁਰਪ੍ਰੀਤ ਸਿੰਘ ਪੰਜੂਰਾਏ, ਨਵ ਕਾਵੇਂ, ਬਲਰਾਜ ਸਿੰਘ ਕਲੇਰ ਕਲਾਂ, ਸਤਨਾਮ ਸਿੰਘ ਸੁਚੇਤਗੜ੍ਹ, ਰਤਨ ਸਿੰਘ ਨੌਸ਼ਿਹਰਾ ਮੱਝਾ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

WRITTEN BY