Skip to content
Independent perspectives. Global stories.
BREAKING

ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਰੋਜ਼ਾ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

Share this story

ਨਿਊਜਰਸੀ, 11 ਅਕਤੂਬਰ-ਭਾਰਤੀ ਜਨਤਾ ਪਾਰਟੀ ਵੱਲੋਂ ਇਸ ਸਾਲ ਦਾ ਸਾਲਾਨਾ ਸਮਾਗਮ ਨਿਊਜਰਸੀ ਵਿੱਖ ਆਯੋਜਿਤ ਕਰਨ ਦਾ ਫੈਸਲਾ ਲਿਆ ਹੈ। ਇਹ ਸਮਾਗਮ ਤਿੰਨ ਦਿਨ ਚੱਲੇਗਾ। ਇਸ ਵਿੱਚ ਪੂਰੇ ਅਮਰੀਕਾ ਦੇ ਬੀ.ਜੇ.ਪੀ. ਦੇ ਰਾਸ਼ਟਰੀ ਨੇਤਾ ਭਾਗ ਲੈਣਗੇ। ਜਿੱਥੇ ਭਾਰਤ ਸਰਕਾਰ ਵੱਲੋਂ ਕੀਤੀਆਂ ਕਾਰਗੁਜ਼ਾਰੀਆਂ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਦੇ ਨਾਲ-ਨਾਲ ਲੋਕ ਰਾਏ ਵੀ ਸ਼ਾਮਿਲ ਕੀਤੀ ਜਾਵੇਗੀ ਉ¤ਥੇ ਭਾਰਤ-ਅਮਰੀਕਾ ਦੇ ਸਬੰਧਾਂ ਪ੍ਰਾਪਤੀਆਂ ਅਤੇ ਨਿਵੇਸ਼ ਦੇ ਪਹਿਲੂਆਂ ਨੂੰ ਵਿਚਾਰਿਆ ਜਾਵੇਗਾ।
ਡਾ. ਅਡੱਪਾ ਪ੍ਰਸਾਦ ਜੋ ਭਾਰਤ ਸਰਕਾਰ ਦੇ ਅਮਰੀਕਾ ਤੋਂ ਸਲਾਹਕਾਰ ਵੀ ਹਨ ਅਤੇ ਉ¤ਪ ਪ੍ਰਧਾਨ ਅਮਰੀਕਾ ਵੀ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਅਹੁਦੇਦਾਰਾਂ ਦੀਆਂ ਕਾਰਗੁਜ਼ਾਰੀਆਂ ਅਤੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਪਰ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਜਾਗਰੁਕਤਾ ਲਿਆਉਣ ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਮਿਊਨਿਟੀ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵਿਚਾਰ ਕਰਨ ਉਪਰੰਤ ਹੱਲ ਲਈ ਭਾਰਤ ਸਰਕਾਰ ’ਤੇ ਜ਼ੋਰ ਦਿੱਤਾ ਜਾਵੇਗਾ।
ਆਸ ਹੈ ਕਿ ਇਹ ਸਮਾਗਮ ਜਿੱਥੇ ਪ੍ਰਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਾਰਥਕ ਸਿੱਧ ਹੋਵੇਗਾ ਉ¤ਥੇ ਭਾਰਤ ਦੇ ਚੋਟੀ ਦੇ ਨੇਤਾਵਾਂ ਅਤੇ ਮੰਤਰੀਆਂ ਨਾਲ ਮਿਲ ਬੈਠ ਕੇ ਵਿਚਾਰ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ ਜਾਵੇਗਾ। ਬੀ.ਜੇ.ਪੀ. ਦੇ ਸਿੱਖ ਅਫੇਅਰ ਦੇ ਕਨਵੀਨਰ ਕੰਵਲਜੀਤ ਸਿੰਘ ਸੋਨੀ, ਬਲਜਿੰਦਰ ਸਿੰਘ ਸ਼ੰਮੀ ਮੈਰੀਲੈਂਡ, ਸੁਰਿੰਦਰ ਰਹੇਜਾ ਵਰਜੀਨੀਆਂ ਤੇ ਚਤਰ ਸਿੰਘ ਡੀ.ਸੀ. ਚੈਪਟਰ ਪੂਰੇ ਭੱਬਾਂ ਭਾਰ ਹਨ।

WRITTEN BY