Skip to content
Independent perspectives. Global stories.
BREAKING

ਐਸ.ਐਸ.ਪੀ. ਬਟਾਲਾ ਨੇ ਵੋਟਾਂ ਦੌਰਾਨ ਲੋਕਾਂ ਦੇ ਸਹਿਯੋਗ ਲਈ ਕੀਤਾ ਧੰਨਵਾਦ

Share this story

ਬਟਾਲਾ, 12 ਅਕਤੂਬਰ (ਅਰਵਿੰਦਰ ਮਠਾਰੂ)- ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤਹਿਤ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ ਹੈ। ਸਾਰੇ ਪੋਲਿੰਗ ਬੂਥਾਂ ਤੇ ਵੋਟਾਂ ਬਹੁਤ ਅਮਨ ਸ਼ਾਂਤੀ ਨਾਲ ਪਈਆਂ ਅਤੇ ਕਿਤੋਂ ਵੀ ਕੋਈ ਲੜ੍ਹਾਈ ਝਗੜ੍ਹੇ ਦੀ ਸੂਚਨਾ ਨਹੀਂ ਹੈ। ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁੱਖੀ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪੈਣ ਦਾ ਅਮਲ ਠੀਕ ਸਵੇਰੇ 8 ਵਜੇ ਸ਼ੁਰੂ ਹੋਇਆ ਸੀ ਜੋ ਸ਼ਾਮ 5 ਵਜੇ ਤੱਕ ਨਿਰਵਿਘਨ ਚੱਲਦਾ ਰਿਹਾ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 3000 ਤੋਂ ਵੱਧ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਸੀ। ਸ. ਘੁੰਮਣ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਸਾਰੇ ਹਲਕਿਆਂ ‘ਚ ਵੋਟਾਂ ਅਮਨ-ਸ਼ਾਂਤੀ ਦੇ ਮਹੌਲ ’ਚ ਮੁਕੰਮਲ ਹੋਈਆਂ ਹਨ ਅਤੇ ਲੋਕਾਂ ਨੇ ਬਿਨ੍ਹਾਂ ਕਿਸੇ ਡਰ, ਭੈਅ ਪੂਰਨ ਅਜ਼ਾਦੀ ਨਾਲ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ ਹੈ। ਲੋਕਾਂ ਵੱਲੋਂ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵ ਢੰਗ ਨਾਲ ਨੇਪਰੇ ਚਾੜ੍ਹਨ ’ਚ ਦਿੱਤੇ ਸਹਿਯੋਗ ਲਈ ਐਸ.ਐਸ.ਪੀ. ਬਟਾਲਾ ਨੇ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਹੈ। ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਚੋਣ ਡਿਊਟੀ ’ਤੇ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦਾ ਵੀ ਧੰਨਵਾਦ ਕੀਤਾ ਹੈ। ਸੁਰੱਖਿਆ ਜਵਾਨਾਂ ਨੂੰ ਸ਼ਾਬਾਸ਼ੀ ਦਿੰਦਿਆਂ ਐਸ.ਐਸ.ਪੀ. ਬਟਾਲਾ ਨੇ ਕਿਹਾ ਕਿ ਸਾਰੇ ਜਵਾਨਾ ਨੇ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਡਿਊਟੀ ਨਿਭਾ ਕੇ ਆਪਣੀ ਰਿਵਾਇਤ ਨੂੰ ਕਾਇਮ ਰੱਖਿਆ ਹੈ। ਸ. ਘੁੰਮਣ ਨੇ ਚੋਣ ਡਿਊਟੀ ਨਿਭਾਉਣ ਵਾਲੇ ਸਮੁੱਚੇ ਸਿਵਲ ਅਮਲੇ ਨੂੰ ਸ਼ਾਨਦਾਰ ਢੰਗ ਨਾਲ ਡਿਊਟੀ ਨਿਭਾਉਣ ਦੀ ਵਧਾਈ ਦਿੱਤੀ ਹੈ।

WRITTEN BY