ਸੰਗਰੂਰ, 12 ਅਕਤੂਬਰ (ਸੰਜੀਵ ਸਿੰਗਲਾ)- ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਚਲ ਰਹੀ ਹੈ ਅਤੇ ਬੀਤੀ ਸ਼ਾਮ ਤਕ ਵਖ ਵਖ ਅਨਾਜ ਮੰਡੀਆਂ ਵਿਚ 88 ਹਜਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵਖ- ਵਖ ਖਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖਰੀਦਿਆ ਗਿਆ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਦਿਤੀ। ਉਨ੍ਹਾਂ ਦਸਿਆ ਕਿ ਪਨਗਰੇਨ ਵਲੋਂ 27 ਹਜਾਰ 720 ਮੀਟਰਕ ਟਨ, ਮਾਰਕਫੈਡ ਵਲੋਂ 15 ਹਜ਼ਾਰ 208 ਮੀਟਰਕ ਟਨ, ਪਨਸਪ ਵਲੋਂ 10 ਹਜਾਰ 932 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਉਸ ਕਾਰਪੋਰੇਸ਼ਨ ਵਲੋਂ 5 ਹਜ਼ਾਰ 430 ਮੀਟਰਕ ਟਨ, ਪੰਜਾਬ ਐਗਰੋ ਵਲੋਂ 18 ਹਜਾਰ 885 ਮੀਟਰਕ ਟਨ ਅਤੇ ਵਪਾਰੀਆਂ ਵਲੋਂ 1420 ਮੀਟਰਕ ਟਨ ਝੋਨਾ ਖਰੀਦਿਆ ਗਿਆ।ਉਨ੍ਹਾਂ ਦਸਿਆ ਕਿ ਖਰੀਦੀ ਜਾਣ ਵਾਲੀ ਜਿਣਸ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੁਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਵੇਚਣ ਸਮੇਂ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨਾ ਮੰਡੀਆਂ ਵਿਚ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ।
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚੋਂ 79 ਹਜ਼ਾਰ 595 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ : ਡਿਪਟੀ ਕਮਿਸ਼ਨਰ ਸੰਗਰੂਰ



