Skip to content
Independent perspectives. Global stories.
BREAKING

ਦਿੱਲੀ ’ਚ ਪਟਾਕਿਆਂ ਦੀ ਵਿਕਰੀ ’ਤੇ ਰੋਕ ਹਟਾਉਣ ਤੋਂ ਸੁਪਰੀਮ ਕੋਰਟ ਦਾ ਇੰਨਕਾਰ

Share this story

ਨਵੀਂ ਦਿਲੀ, 13 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਦਿਲੀ-ਐਨ.ਸੀ.ਆਰ. ’ਚ ਇਕ ਨਵੰਬਰ ਤੱਕ ਪਟਾਕਿਆਂ ਦੀ ਵਿਕਰੀ ’ਤੇ ਰੋਕ ਦੇ ਫੈਸਲੇ ਨੂੰ ਵਾਪਸ ਲੈਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿਤਾ ਹੈ।ਬੈਨ ’ਤੇ ਮੁੜ ਵਿਚਾਰ ਕਰਨ ਨੂੰ ਲੈ ਕੇ ਕਾਰੋਬਾਰੀਆਂ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਤੱਕ ਇਹ ਰੋਕ ਜਾਰੀ ਰਹੇਗੀ। ਕੋਰਟ ਨੇ ਤਲਖ ਟਿੱਪਣੀ ਕਰਦੇ ਹੋਏ ਕਿਹਾ ਕਿ ਬੈਨ ਨਾਲ ਦਿੱਲੀ ’ਚ ਪ੍ਰਦੂਸ਼ਣ ਦਾ ਪੱਧਰ ਕੁਝ ਸੁਧਰਿਆ ਹੈ ਜਾਂ ਨਹੀਂ, ਇਹ ਬਾਅਦ ਦੀ ਗੱਲ ਹੈ।
ਪ੍ਰਦੂਸ਼ਣ ਦੇ ਮਦੇਨਜ਼ਰ ਦਿਲੀ-ਐਨ.ਸੀ.ਆਰ. ’ਚ ਪਟਾਕਿਆਂ ਦੀ ਵਿਕਰੀ ’ਤੇ ਰੋਕ ਦੇ ਆਦੇਸ਼ ਦਿੱਤੇ ਗਏ ਸਨ। ਜਸਟਿਸ ਏ.ਕੇ. ਸਿਕਰੀ ਦੇ ਬੈਂਚ ਨੇ 19 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੀਵਾਲੀ ਦੇ ਤਿਉਹਾਰ ’ਤੇ ਦਿੱਲੀ-ਐਨਸੀਆਰ ਵਿੱਚ ਪਟਾਕਿਆਂ ’ਤੇ ਪੂਰੀ ਤਰ੍ਹਾਂ ਨਾਲ ਰੋਕ ਲਾਈ ਸੀ। ਬੈਂਚ ਨੇ ਇਹ ਵੀ ਸਾਫ ਕੀਤਾ ਕਿ ਇਹ ਆਦੇਸ਼ ਇੱਕ ਸਾਲ ਲਈ ਲਾਗੂ ਕੀਤਾ ਗਿਆ ਹੈ। ਸੁਪਰੀਮ ਕੋਰਟ ਵਿੱਚ ਪਟੀਸ਼ਨ ਲਾਉਣ ਵਾਲੇ ਦਿੱਲੀ ਦੇ ਵਪਾਰੀ ਅਤੇ ਚੇਨਈ ਦੀ ਇੱਕ ਐਨਜੀਓ ਇੰਡੀਕ ਕਲੈਕਟਿਵ ਹੈ। ਸੁਪਰੀਮ ਕੋਰਟ ਨੇ 12 ਸਤੰਬਰ ਨੂੰ ਦਿੱਤੇ ਗਏ ਆਦੇਸ਼ਾਂ ਨੂੰ ਬਹਾਲ ਰੱਖਣ ਦਾ ਫੈਸਲਾ ਕੀਤਾ ਹੈ।

WRITTEN BY