Skip to content
Independent perspectives. Global stories.
BREAKING

ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ‘ਗਰੀਨ ਦੀਵਾਲੀ ਇੰਨ ਮੁਹਾਲੀ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸਦਾ

Share this story

ਐਸ.ਏ.ਐਸ. ਨਗਰ, 13 ਅਕਤੂਬਰ (ਧਾਮੀ ਸ਼ਰਮਾ)- ਪਟਾਖਿਆਂ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਮਾਨਵ ਮੰਗਲ ਸਮਾਰਟ ਸਕੂਲ ਦੇ ਆਡੀਟੋਰੀਅਮ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀਆਂ ਨੂੰ ‘ਗਰੀਨ ਦੀਵਾਲੀ ਇੰਨ ਮੁਹਾਲੀ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਵਿਸੇਸ਼ ਮਹਤਵਪੂਰਨ ਤਿਉਹਾਰ ਹੈ।ਇਸ ਤਿਉਹਾਰ ਨੂੰ ਦੀਪਾਵਲੀ ਤੌਰ ’ਤੇ ਵੀ ਜਾਣਿਆ ਜਾਂਦਾ ਹੈ ਪ੍ਰੰਤੂ ਇਸ ਦਿਨ ਪਟਾਖਿਆਂ ਦੀ ਵਰਤੋਂ ਕਰਕੇ ਜਿਥੇ ਸ਼ੋਰ ਪ੍ਰਦੂਸਣ ਫੈਲਾਇਆ ਜਾਂਦਾ ਹੈ ਉਥੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕੀਤਾ ਜਾਂਦਾ ਹੈ। ਜਿਹੜਾ ਕਿ ਸਾਡੇ ਲਈ ਚਿੰਤਾਂ ਦਾ ਵਿਸ਼ਾ ਹੈ।ਸ੍ਰੀਮਤੀ ਸਪਰਾ ਨੇ ਮਾਨਵ ਮੰਗਲ ਸਮਾਰਟ ਸਕੂਲ ਦੇ ਆਡੀਟੋਰੀਅਮ ਵਿਖੇ ਗਰੀਨ ਦੀਵਾਲੀ ਮਨਾਉਣ ਲਈ ਸਕੂਲੀ ਬਚਿਆਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ। ਸਮਾਗਮ ਦਾ ਆਗਾਜ਼ ਸ਼ਮਾਂ ਰੋਸ਼ਨ ਕਰਕੇ ਕੀਤਾ। ਉਨ੍ਹਾਂ ਇਸ ਮੌਕੇ ਸਕੂਲੀ ਬਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਨੂੰ ਕੇਵਲ ਦੀਵੇ ਜਾਂ ਮੋਮਬਤੀਆਂ ਹੀ ਜਗਾਈਆਂ ਜਾਣ, ਨਾ ਕੇ ਪਟਾਖਿਆਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾਵੇ।

WRITTEN BY