Skip to content
Independent perspectives. Global stories.
BREAKING

ਸਾਈਕਲਿੰਗ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ 15 ਨੂੰ, ਤਿਆਰੀਆਂ ਮੁਕੰਮਲ

Share this story

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਦਵਿੰਦਰਪਾਲ ਸਿੰਘ, ਅੰਕੁਸ਼)-ਸਾਈਕਲਿੰਗ ਐਸੋਸੀਏਸ਼ਨ ਸ਼੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਸਾਂਈ ਹਸਪਤਾਲ ਵਿਖੇ ਪ੍ਰਧਾਨ ਰਣਜੀਤ ਸਿੰਘ ਸੈਣੀ ਅਤੇ ਡਾ: ਭਰਤ ਜਸਵਾਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਮਾਨਵਤਾ ਦੀ ਸੇਵਾ ਲਈ ਅਤੇ ਡੇਂਗੂ ਦੇ ਵਧ ਰਹੇ ਪ੍ਰਕੋਪ ਕਾਰਨ ਜੋ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਉਸ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਖੂਨਦਾਨ ਕੈਂਪ ਦੇ ਪ੍ਰਬੰਧਕ ਡਾ ਭਰਤ ਜਸਵਾਲ ਨੇਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕੈਂਪ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ ਦਸ ਵਜੇ ਸਾਂਈ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਵੇਗਾ। ਐਸ ਡੀ ਐਮ ਸ਼੍ਰੀ ਰਕੇਸ਼ ਕੁਮਾਰ ਗਰਗ ਇਸ ਕੈਂਪ ਦਾ ਉਦਘਾਟਨ ਕਰਨਗੇ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਦਾ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਉਹਨਾਂ ਇਲਾਕਾ ਵਾਸੀਆਂ ਨੂੰ ਸੇਵਾ ਦੇ ਕਾਰਜ ਵਿੱਚ ਆਪਣਾ ਕੀਮਤੀ ਯੋਗਦਾਨ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਕੱਤਰ ਅਜੇ ਬੈਂਸ, ਕਮਲਦੀਪ ਸਿੰਘ ਡਿੰਪੀ, ਪ੍ਰੋ ਰਾਜਬੀਰ ਸਿੰਘ, ਮਨਿੰਦਰਪਾਲ ਸਿੰਘ ਮਨੀ, ਰਾਜ ਕੁਮਾਰ ਘਈ, ਹਰਦੀਪ ਸਿੰਘ ਸੋਨਾ, ਜਗਜੀਤ ਸਿੰਘ ਕੰਧੋਲਾ, ਲੈਫ ਸੰਦੀਪ ਕੁਮਾਰ ਹਾਜਰ ਸਨ।

WRITTEN BY