ਭਗਤਾ ਭਾਈ ਕਾ, 14 ਅਕਤੂਬਰ (ਸਵਰਨ ਸਿੰਘ ਭਗਤਾ)- ਸੂਬੇ ਦੇ ਵੱਡੀ ਗਿਣਤੀ ਕਿਸਾਨ ਵੀ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਨ ਤੋਂ ਚਿੰਤਤ ਹਨ ਪਰ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਨੂੰ ਧਮਕੀਆਂ ਦੇਣ ਦੀ ਬਜਾਏ ਪਹਿਲਾ ਸਰਕਾਰ ਨੂੰ ਪਰਾਲੀ ਨਸ਼ਟ ਕਰਨ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਜੇਕਰ ਸਰਕਾਰ ਵੱਲੋਂ ਸਖ਼ਤੀ ਤੋਂ ਪਹਿਲਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਦਿੱਤਾ ਗਿਆ ਤਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਸੰਘਰਸ਼ ਦੀ ਪੂਰਨ ਹਮਾਇਤ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਨੇ ਕੀਤਾ।
ਸ: ਮਲੂਕਾ ਨੇ ਕਿਹਾ ਕਿ ਸੂਬੇ ਅੰਦਰ ਕਿਸਾਨਾਂ ਦੀ ਹਾਲਤ ਪਹਿਲਾ ਹੀ ਤਰਸਯੋਗ ਹੈ, ਉਹ ਆਏ ਦਿਨ ਕਰਜ਼ਿਆਂ ਦੇ ਬੋਝ ਕਾਰਨ ਖੁਦਕੁਸੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਕਿਸਾਨਾਂ ਉਪਰ ਸਰਕਾਰੀ ਦਬਾਅ ਪਾਉਣ ਨਾਲ ਉਨ•ਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵੀ ਵਾਧਾ ਹੋ ਜਾਵੇਗਾ। ਸੂਬੇ ਅੰਦਰ ਕੁਝ ਕਿਸਾਨਾਂ ਵੱਲੋਂ ਪਰਾਲੀ ਨੂੰ ਨਾ ਸਾੜਨ ਦਾ ਫੈਸਲਾ ਵੀ ਕੀਤਾ ਗਿਆ ਹੈ, ਪਰੰਤੂ ਸਰਕਾਰ ਵੱਲੋਂ ਅਜੇ ਤੱਕ ਉਨ•ਾਂ ਕੋਈ ਮਦਦ ਨਹੀ ਕੀਤੀ ਗਈ। ਸ: ਮਲਕਾ ਨੇ ਦੱਸਿਆ ਕਿ ਝੋਨੇ ਦੀ ਕਿਸਮ ਡੋਗਰ ਫੂਸਾ ਅਤੇ ਫੂਸਾ-44 ਦੀ ਪਰਾਲੀ ਖੇਤ ਵਿੱਚ ਹੀ ਨਸ਼ਟ ਕਰਨ ਉਪਰ 5 ਹਜਾਰ ਤੋਂ ਵਧੇਰੇ ਖਰਚ ਆ ਰਿਹਾ, ਪੀ ਆਰ 126, ਪੀ ਆਰ 111 ਅਤੇ ਪੀ ਆਰ 109 ਦੀ ਪਰਾਲੀ ਨਸ਼ਟ ਕਰਨ ਲਈ ਕਿਸਾਨਾਂ ਦਾ 3 ਹਜਾਰ ਪ੍ਰਤੀ ਏਕੜ ਦੇ ਕਰੀਬ ਖਰਚ ਆ ਰਿਹਾ ਹੈ। ਉਨ•ਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜਮੀਨ ਦੀ ਉਪਜਾਊ ਸਕਤੀ ਘਟਦੀ ਹੈ, ਜਿਸ ਨੂੰ ਮੁੜ ਉਪਜਾਊ ਬਣਾਉਣ ਲਈ ਕਿਸਾਨਾਂ ਨੂੰ ਦਿਨ ਰਾਤ ਇੱਕ ਕਰਨਾ ਪੈਂਦਾ ਹੈ।
ਸ: ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਸਮੇਂ ਦੌਰਾਨ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੀ ਬਜਾਏ ਕਿਸਾਨਾਂ ਦੀ ਮਦਦ ਲਈ ਅਹਿਮ ਉਪਰਾਲੇ ਅਤੇ ਫੈਸਲੇ ਕਰਨੇ ਚਾਹੀਦੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨਸ਼ਟ ਕਰਨ ਅਤੇ ਹੋਰ ਖੇਤੀਬਾੜੀ ਲਈ ਲੋੜੀਂਦੀ ਮਸ਼ੀਨਰੀ ਦੇ ਪ੍ਰਬੰਧ ਕਰਨੇ ਚਾਹੀਦੇ ਹਨ, ਅਤੇ ਛੋਟੇ ਕਿਸਾਨਾਂ ਦੀ ਮਦਦ ਲਈ ਅਜਿਹੀ ਮਸ਼ੀਨਰੀ ਝੋਨੇ ਦੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਅੰਦਰ ਵੀ ਭੇਜੀ ਜਾਣੀ ਚਾਹੀਦੀ ਹੈ। ਸਰਕਾਰ ਵੱਲੋਂ ਮਸ਼ੀਨਰੀ ਅਤੇ ਹੋਰ ਔਜ਼ਾਰਾਂ ਦੀ ਖਰੀਦ ਉਪਰ ਕਿਸਾਨਾਂ ਨੂੰ ਸਬਸਿਟੀ ਦੇਣ ਦਾ ਐਲਾਨ ਵੀ ਕਰਨਾ ਚਾਹੀਦਾ ਹੈ। ਸ: ਮਲੂਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਸਬੰਧੀ ਮੁਆਵਜ਼ਾ ਨਾ ਮਿਲਣ ਤੇ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਸ਼ੁਰੂ ਕਰ ਦਾ ਐਲਾਨ ਕੀਤਾ।
ਸੂਬਾ ਸਰਕਾਰ ਕਿਸਾਨਾਂ ਨੂੰ ਧਮਕੀਆ ਦੇਣ ਦੀ ਬਜਾਏ ਪਹਿਲਾਂ ਮੁਆਵਜਾ ਦੇਵੇ : ਮਲੂਕਾ



