Skip to content
Independent perspectives. Global stories.
BREAKING

ਫਰੀਦਕੋਟ ’ਚ ਜਨਤਕ ਥਾਵਾਂ ’ਤੇ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠ ਤੇ ਜਲੂਸ ਕੱਢਣ ’ਤੇ ਲਗਾਈ ਪਾਬੰਦੀ

Share this story

ਫਰੀਦਕੋਟ, 14 ਅਕਤੂਬਰ (ਗੁਰਜੀਤ ਰੋਮਾਣਾ)- ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਰਾਜੀਵ ਪਰਾਸ਼ਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰਖਣ ਦੇ ਮਦੇ-ਨਜ਼ਰ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਜਲਸੇ ਜਲੂਸ ਅਤੇ ਰੋਸ ਮੁਜ਼ਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਦਸੰਬਰ, 2017 ਤੱਕ ਲਾਗੂ ਰਹਿਣਗੇ।ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਦਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕਢੇ ਜਾ ਸਕਦੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ-ਗਾਰਡਜ਼, ਸੈਨਿਕਾਂ/ਅਰਧ ਸੈਨਿਕ ਬਲਾਂ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 7 ਦਸੰਬਰ 2017 ਤਕ ਲਾਗੂ ਰਹਿਣਗੇ।

WRITTEN BY