ਚੰਡੀਗੜ੍ਹ, 15 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਉ¤ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਭਾਰਤ ਵਿਚ ਪਹਿਲੀ ਵਾਰੀ ਸਿੱਖ ਰਾਜ ਦੀ ਸਥਾਪਨਾ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਅਪਣਾਉਣ ਦਾ ਸੱਦਾ ਦਿੱਤਾ ਹੈ ਜਿਨ੍ਹਾਂ ਨੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਆਪਣਾ ਜੀਵਨ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਰ ਦਿੱਤਾ ਸੀ।
ਮੁੱਖ ਮੰਤਰੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ’ਤੇ ਲੋਕਾਂ ਨੂੰ ਵਧਾਈ



