Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਸ਼ਹਿਰੀ ਸਥਾਨਿਕ ਸੰਸਥਾਵਾਂ ਲਈ 211 ਕਰੋੜ ਰੁਪਏ ਜਾਰੀ

Share this story

ਚੰਡੀਗੜ੍ਹ, 17 ਅਕਤੂਬਰ- ਸੂਬੇ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 37 ਸ਼ਹਿਰੀ ਸਥਾਨਿਕ ਸੰਸਥਾਵਾਂ (ਨਗਰ ਕੌਂਸਲਾਂ/ਨਗਰ ਪੰਚਾਇਤਾਂ) ਲਈ 211 ਕਰੋੜ ਰੁਪਏ ਜਾਰੀ ਕਰਨ ਦੇ ਨਾਲ-ਨਾਲ ਇਨ੍ਹਾਂ ਨੂੰ 58 ਕਰੋੜ ਰੁਪਏ ਦਾ ਚੈਕ ਵੀ ਪ੍ਰਦਾਨ ਕਰ ਦਿੱਤੇ ਹਨ। ਇਸ ਰਾਸ਼ੀ ਨੂੰ ‘‘ਸਮਾਜਿਕ ਚੈਕ’’ ਦੱਸਦੇ ਹੋਏ ਮੁੱਖ ਮੰਤਰੀ ਨੇ ਸ਼ਹਿਰੀ ਸਥਾਨਿਕ ਸੰਸਥਾਵਾਂ ਨੂੰ ਇਹ ਪੈਸਾ ਪਾਰਦਰਸ਼ੀ ਤਰੀਕੇ ਨਾਲ ਖਰਚੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ¦ਬਿਤ ਪਏ ਵਿਕਾਸ ਪ੍ਰੋਜੈਕਟਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ। ਸਮਾਰੋਹ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ 37 ਸ਼ਹਿਰੀ ਸਥਾਨਿਕ ਸੰਸਥਾਵਾਂ ਨੂੰ ਚੈਕ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਸਾਰੀਆਂ ਸੰਸਥਾਵਾਂ ਨੂੰ ਬਰਾਬਰ ਦਾ ਖਰਚਾ ਦਿੱਤਾ ਜਾਵੇਗਾ ਅਤੇ ਇਸ ਵਿੱਚ ਉਸ ਤਰ੍ਹਾਂ ਦਾ ਕੋਈ ਵੀ ਵਿਤਕਰਾ ਨਹੀਂ ਕੀਤਾ ਜਾਵੇਗਾ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਕਾਂਗਰਸ ਦੇ ਨੁਮਾਇੰਦਿਆਂ ਨਾਲ ਸਬੰਧਤ ਇਲਾਕਿਆਂ ਨਾਲ ਕੀਤਾ ਜਾਂਦਾ ਸੀ। ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਜਿਨ੍ਹਾਂ ਨੂੰ ਪਿਛਲੀ ਸਰਕਾਰ ਦੀਆਂ ਹੱਦੋਂ ਮਾੜੀਆਂ ਨੀਤੀਆਂ ਕਾਰਨ 10 ਸਾਲ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸ਼ਹਿਰੀ ਸਥਾਨਿਕ ਸੰਸਥਾਵਾਂ ਹੇਠਲੇ ਇਲਾਕਿਆਂ ਵਿੱਚ 100 ਫੀਸਦੀ ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਮੁਹਈਆ ਕਰਾਉਣ ਲਈ 1540 ਕਰੋੜ ਰੁਪਏ ਦੇ ਕਰਜ਼ੇ ਦਾ ਪ੍ਰਬੰਧ ਕਰਨ ਦੀ ਪ੍ਰਕਿਰਿਆ ਵਿੱਚ ਹੈ। ਇਹ ਰਾਸ਼ੀ ਛੇਤੀ ਹੀ ਜਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀ.ਆਈ.ਡੀ.ਬੀ. ਵੱਲੋਂ 34.91 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਜਾਰੀ ਕੀਤੇ ਜਾਣ ਦੀ ਵੀ ਉਮੀਦ ਹੈ।
ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕਰਨਦੀਪ ਸਿੰਘ ਨਾਭਾ, ਭਾਰਤ ਭੂਸ਼ਨ ਆਸ਼ੂ, ਅਮਰੀਕ ਸਿੰਘ ਢਿੱਲੋਂ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਂਗੜ, ਦਰਸ਼ਨ ਸਿੰਘ ਬਰਾੜ, ਮਦਨ ਲਾਲ ਜੁਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਜਿੰਦਰ ਬੇਰੀ ਆਦਿ ਹਾਜ਼ਰ ਸਨ।

WRITTEN BY