ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਤਹਿਤ ਪ੍ਰਸਿੱਧ ਕੰਪਨੀ ਇਫਕੋ ਵੱਲੋਂ ਅੱਜ 250 ਦੀਵਾਰ ਘੜੀਆਂ ਦੀ ਸੇਵਾ ਕੀਤੀ ਗਈ। ਬੰਦੀਛੋੜ ਦਿਵਸ ਮੌਕੇ ਕੰਪਨੀ ਵੱਲੋਂ ਭੇਟਾ ਕੀਤੀਆਂ ਗਈਆਂ ਇਹ ਦੀਵਾਰ ਘੜੀਆਂ ਸ੍ਰੀ ਦਰਬਾਰ ਸਾਹਿਬ ਦੇ ਸਾਰਾਗੜ੍ਹੀ ਨਿਵਾਸ ਦੇ ਕਮਰਿਆਂ ਵਿਚ ਲਗਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਕੰਪਨੀ ਦੇ ਜੁਆਇੰਟ ਜਨਰਲ ਮੈਨੇਜਰ ਸ. ਸੁਖਦੇਵ ਸਿੰਘ ਭੰਗੂ, ਸੀਨੀਅਰ ਏਰੀਆ ਮੈਨੇਜਰ ਸ. ਸੁਖਪਾਲ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਨਾਲ ਆਏ ਕੰਪਨੀ ਦੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਨਜੀਤ ਸਿੰਘ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਕੰਪਨੀ ਲਗਾਤਾਰ ਤਰੱਕੀ ਕਰ ਰਹੀ ਹੈ। ਵਰਣਨਯੋਗ ਹੈ ਕਿ ਇਸ ਕੰਪਨੀ ਵੱਲੋਂ ਪਹਿਲਾਂ ਵੀ ਗੁਰੂ ਘਰ ਲਈ ਭੇਟਾਵਾਂ ਅਰਪਿਤ ਕੀਤੀਆਂ ਜਾਂਦੀਆਂ ਰਹੀਆਂ ਹਨ। ਕੰਪਨੀ ਦੇ ਪੰਜਾਹ ਸਾਲ ਪੂਰੇ ਹੋਣ ’ਤੇ 24 ਅਗਸਤ 2017 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਪੰਜਾਹ ਲੱਖ ਰੁਪਏ ਦਾ ਚੈ¤ਕ ਕੰਪਨੀ ਵੱਲੋਂ ਭੇਟ ਕੀਤਾ ਗਿਆ ਸੀ ਅਤੇ ਹੁਣ ਫਿਰ ਦੀਵਾਰ ਘੜੀਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ, ਐਡੀਸ਼ਨਲ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਬਘੇਲ ਸਿੰਘ, ਸ. ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਇਫਕੋ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 250 ਦੀਵਾਰ ਘੜੀਆਂ ਦੀ ਸੇਵਾ



