Skip to content
Independent perspectives. Global stories.
BREAKING

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਨੇ ਹਾਸਲ ਕੀਤੀ ਹੂੰਝਾਂ ਫੇਰ ਜਿੱਤ

Share this story

ਪਟਿਆਲਾ, 17 ਅਕਤੂਬਰ (ਏਕਮਜੀਤ ਸਿੰਘ ਬਰਾੜ)- ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉ¤ਭਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਖੇਤਰੀ ਯੁਵਕ ਮੇਲੇ ਦੌਰਾਨ ਓਵਰਆਲ ਚੈਂਪੀਅਨ ਰਹਿਣ ’ਤੇ ਗਰੁੱਪ ਫੋਟੋ ਖਿਚਵਾਉਂਦੇ ਹੋਏ। ਖ਼ਾਲਸਾ ਕਾਲਜ ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖਰ ਵਾਲੀ ਗੱਲ ਹੈ ਕਿ 14 ਤੋਂ 16 ਅਕਤੂਬਰ 2017 ਤੱਕ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਖੇ ਪੰਜਾਬੀ ਯੂਨੀਵਰਸਿਟੀ , ਪਟਿਆਲਾ ਦੇ ਜ਼ੋਨਲ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਓਵਰਆਲ ਚੈਂਪੀਅਨ ਰਿਹਾ। ਡਾ. ਉ¤ਭਾ ਨੇ ਵਿਦਿਆਰਥੀਆਂ ਦੀਆਂ ਆਲੀਸ਼ਾਨ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਧਿਆਪਕ ਸਾਹਿਬਾਨ ਦੀ ਯੋਗ ਅਗਵਾਈ ਨੂੰ ਦਿੱਤਾ। ਡਾ. ਹਰਵਿੰਦਰ ਕੌਰ, ਡੀਨ, ਸਭਿਆਚਾਰਕ ਸਰਗਰਮੀਆਂ ਨੇ ਕਾਲਜ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਸਮੁੱਚੇ ਪ੍ਰਬੰਧਨ ਦਾ ਧੰਨਵਾਦ ਕੀਤਾ। ਜਿਨ੍ਹਾਂ ਦੇ ਸਹਿਯੋਗ ਸਦਕਾ ਕਾਲਜ ਨੂੰ ਓਵਰਆਲ ਚੈਂਪੀਅਨ ਬਨਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਮੇਲਿਆਂ ਵਿਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੀ ਕਲਾ ਦਾ ਵੱਧ ਤੋਂ ਵੱਧ ਨਿਖਾਰ ਹੋ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਵਸੀਲੇ ਵੀ ਹਾਸਲ ਹੁੰਦੇ ਰਹਿਣ।

WRITTEN BY