Skip to content
Independent perspectives. Global stories.
BREAKING

ਮਾਤਾ ਸੁਰਜੀਤ ਕੌਰ ਅਠੌਲਾ ਨੂੰ ਸ਼ਰਧਾ ਦੇ ਫੁੱਲ ਭੇਟ

Share this story

ਬਾਬਾ ਬਕਾਲਾ ਸਾਹਿਬ- ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਬਲਵਿੰਦਰ ਸਿੰਘ ਅਠੌਲ਼ਾ, ਜੋਗਿੰਦਰ ਸਿੰਘ ਅਠੌਲਾ ਅਤੇ ਤੇਜਿੰਦਰ ਸਿੰਘ ਅਠੌਲਾ ਦੇ ਸਤਿਕਾਰਯੋਗ ਮਾਤਾ ਜੀ ਸੁਰਜੀਤ ਕੌਰ ਪਤਨੀ ਮਰਹੂਮ ਸ. ਪ੍ਰਿਥੀਪਾਲ ਸਿੰਘ ਅਠੌਲਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਪਾਇਆ ਗਿਆ । ਉਪਰੰਤ ਭਾਈ ਬਲਵਿੰਦਰ ਸਿੰਘ ਕੰਵਲ ਦੇ ਜਥੇ ਨੇ ਵੈਰਾਗਮੀਤ ਕੀਰਤਨ ਅਤੇ ਭਾਈ ਭੁਪਿੰਦਰ ਸਿੰਘ ਹੈ¤ਡ ਗ੍ਰੰਥੀ ਨੇ ਕਥਾ ਕੀਤੀ । ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਜੀ ਖਾਲਸਾ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ, ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲੇ, ਬਾਬਾ ਸੁਖਵੰਤ ਸਿੰਘ ਜੀ ਚੰਨਣਕੇ, ਬਾਬਾ ਜਸਵੰਤ ਸਿੰਘ ਜੀ ਦੋਲੋ ਨੰਗਲ, ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲੇ ਠੱਠੇ ਵਾਲੇ ਸੰਤਾਂ ਮਹਾਂਪੁਰਖਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਦਿਲਜੀਤ ਸਿੰਘ ਬੇਦੀ, ਭਾਈ ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮੀਤ ਪ੍ਰਧਾਨ ਸ੍ਰੀ ਦੀਪ ਦਵਿੰਦਰ ਸਿੰਘ, ਸ੍ਰੀ ਨਾਮਦੇਵ ਸ਼੍ਰੋਮਣੀ ਦੀਵਾਨ ਘੁਮਾਣ ਵੱਲੋਂ ਪ੍ਰਧਾਨ ਜਗੀਰ ਸਿੰਘ ਰੱਖੜਾ, ਬਾਬਾ ਨਾਮਦੇਵ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਹਰਜੀਤ ਸਿੰਘ ਬੱਬੂ, ਬੀਬੀ ਪਰਮਜੀਤ ਕੌਰ ਖਾਲਸਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਰਪ੍ਰਸਤ ਪ੍ਰਿੰ: ਸੇਵਾ ਸਿੰਘ ਕੌੜਾ, ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵੱਲੋਂ ਹਰਜੀਪ੍ਰੀਤ ਸਿੰਘ ਕੰਗ ਅਤੇ ਮਾਤਾ ਸੁਲੱਖਣੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਚੇਅਰਮੈਨ ਬੀਬੀ ਮਹਿੰਦਰ ਕੌਰ ਨੇ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਜੀ., ਮਲਕੀਅਤ ਸਿੰਘ ਏ.ਆਰ. ਹਲਕਾ ਇੰਚਾਰਜ, ਮਨਜੀਤ ਸਿੰਘ ਮੰਨਾ ਸਾਬਕਾ ਵਿਧਾਇਕ, ਜ: ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ, ਅਵਤਾਰ ਸਿੰਘ ਉਮਰਾ ਨੰਗਲ ਸਾ: ਚੀਫ ਇੰਜੀਨੀਅਰ, ਅਜੈਪਾਲ ਸਿੰਘ ਮੀਰਾਂਕੋਟ ਸਾ: ਚੇਅਰਮੈਨ, ਕੇ.ਕੇ. ਸ਼ਰਮਾ ਬਲਾਕ ਪ੍ਰਧਾਨ ਕਾਂਗਰਸ, ਆਪ ਆਗੂ ਦਲਬੀਰ ਸਿੰਘ ਟੌਂਗ, ਬਾਵਾ ਗੁਰਸ਼ਰਨ ਸਿੰਘ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜ: ਗੁਰਵਿੰਦਰਪਾਲ ਸਿੰਘ ਰਈਆ, ਬਲਜੀਤ ਸਿੰਘ ਭੱਟੀ ਆਦਿ ਨੇ ਮਾਤਾ ਸੁਰਜੀਤ ਕੌਰ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ।
– ਗੁਰਪ੍ਰੀਤ ਸਿੰਘ

WRITTEN BY